ਉੱਘੇ ਫ਼ਿਲਮ ਅਦਾਕਾਰ ਅਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਸਨੀ ਦਿਓਲ ਆਪਣੀ ਨਵੀਂ ਸਿਆਸੀ ਪਾਰੀ ਸ਼ੁਰੂ ਕਰਨ ਲਈ ਅੱਜ ਅੰਮ੍ਰਿਤਸਰ ਪੁੱਜ ਗਏ ਹਨ। ਉਹ ਭਲਕੇ 29 ਅਪਰੈਲ ਨੂੰ ਗੁਰਦਾਸਪੁਰ ਹਲਕੇ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਾਉਣਗੇ। ਉਹ ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਪੁੱਜੇ। ਹਵਾਈ ਅੱਡੇ ਉੱਪਰ ਉਨ੍ਹਾਂ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਜੀ ਆਇਆਂ ਕਿਹਾ। ਇਸ ਮੌਕੇ ਸਨੀ ਦਿਓਲ ਦੇ ਨਾਲ ਉਨ੍ਹਾਂ ਦੇ ਤਿੰਨ ਚਾਰ ਸਾਥੀ ਵੀ ਹਨ, ਜਿਨ੍ਹਾਂ ਨੂੰ ਉਨ੍ਹਾਂ ਦੀ ਟੀਮ ਵਜੋਂ ਦੱਸਿਆ ਗਿਆ ਹੈ। ਇਨ੍ਹਾਂ ਵਿਚ ਉਨ੍ਹਾਂ ਦਾ ਇੱਕ ਰਿਸ਼ਤੇਦਾਰ ਵੀ ਸ਼ਾਮਲ ਹੈ। ਪਹਿਲਾਂ ਇਥੇ ਚਰਚਾ ਸੀ ਕਿ ਉਹ ਦੇਰ ਸ਼ਾਮ ਨੂੰ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਜਾਣਗੇ ਪਰ ਭਾਜਪਾ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਫ਼ਿਲਹਾਲ ਇਸ ਸਬੰਧੀ ਕੋਈ ਪ੍ਰੋਗਰਾਮ ਫਾਈਨਲ ਨਹੀਂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਉਹ ਭਲਕੇ 29 ਅਪਰੈਲ ਨੂੰ 11 ਵਜੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਦੇਰ ਸ਼ਾਮ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਦਿਓਲ ਨੇ ਕਿਹਾ ਕਿ ਰਾਜਨੀਤੀ ਉਸ ਲਈ ਇਹ ਨਵਾਂ ਤਜਰਬਾ ਹੋਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਹਾਈਕਮਾਂਡ ਵਲੋਂ ਕਹੇ ਜਾਣ ’ਤੇ ਉਹ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ।
INDIA ਸਨੀ ਦਿਓਲ ਅੱਜ ਗੁਰਦਾਸਪੁਰ ਤੋਂ ਕਰਨਗੇ ਨਾਮਜ਼ਦਗੀ ਦਾਖ਼ਲ