ਸਮਰਾਲਾ: ਚਾਈਨਾ ਡੋਰ ਦੀ ਲਪੇਟ ’ਚ ਆਉਣ ਨਾਲ 5 ਸਾਲਾ ਬੱਚੀ ਦੀ ਮੌਤ

ਸਮਰਾਲਾ (ਸਮਾਜ ਵੀਕਲੀ) : ਚਾਈਨਾ ਡੋਰ ਦੀ ਲਪੇਟ ’ਚ ਆਉਣ ਨਾਲ 5 ਸਾਲਾ ਬੱਚੀ ਦੀ ਮੌਤ ਹੋ ਗਈ। ਬੱਚੀ ਦਿਲਪ੍ਰੀਤ ਕੌਰ (5) ਆਪਣੇ ਪਿਤਾ ਨਾਲ ਸਮਰਾਲੇ ਤੋਂ ਪਿੰਡ ਉਟਲਾਂ ਜਾ ਰਹੀ ਸੀ। ਇਸੇ ਦੌਰਾਨ ਚਾਈਨਾ ਡੋਰ ਦੀ ਲਪੇਟ ਵਿੱਚ ਆਉਣ ਕਾਰਨ ਬੱਚੀ ਦਾ ਗਲ ਵੱਢਿਆ ਗਿਆ। ਬੱਚੀ ਨੂੰ ਤੁਰੰਤ ਸਮਰਾਲਾ ਦੇ ਸਿਵਲ ਹਸਪਤਾਲ ’ਚ ਲਿਆਂਦਾ ਗਿਆ। ਹਸਪਤਾਲ ‘ਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਬੱਚੀ ਨੂੰ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਪਰ ਚੰਡੀਗੜ੍ਹ ਪੁੱਜਣ ਤੋਂ ਪਹਿਲਾਂ ਹੀ ਮੁਹਾਲੀ ਨੇੜੇ ਬੱਚੀ ਨੇ ਦਮ ਤੋੜ ਦਿੱਤਾ। ਬੱਚੀ ਆਪਣੇ ਮਾਤਾ-ਪਿਤਾ ਦੀ ਇਕਲੌਤੀ ਔਲਾਦ ਸੀ। ਇਸ ਬਾਰੇ ਥਾਣਾ ਸਮਰਾਲਾ ਦੇ ਸਬ ਇੰਸਪੈਕਟਰ ਨੇ ਕਿਹਾ ਕਿ ਬੱਚੀ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮੁਕੱਦਮਾ ਦਰਜ ਕੀਤਾ ਜਾਵੇਗਾ।

Previous articleਮਜੀਠਾ ਤੇ ਨੂਰ ਮਹਿਲ ’ਚ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਨੂੰ ਪਛਾੜਿਆ
Next articleਨਗਰ ਕੌਂਸਲ ਚੋਣਾਂ ਦੇ ਨਤੀਜੇ ਅੱਜ