ਸੁਚਾਰੂ ਪ੍ਰਬੰਧਾਂ ਲਈ ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ
ਜਲੰਧਰ ਨਕੋਦਰ (ਹਰਜਿੰਦਰ ਛਾਬੜਾ) (ਸਮਾਜ ਵੀਕਲੀ) : ਪੰਜਾਬ ਸਰਕਾਰ ਵਲੋਂ ਜ਼ਿਲ•ਾ ਅਤੇ ਹਲਕਾ ਪੱਧਰ ‘ਤੇ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ 12 ਸਤੰਬਰ ਨੂੰ ਕੀਤੀ ਜਾ ਰਹੀ ਹੈ ਅਤੇ ਜ਼ਿਲ•ੇ ਵਿੱਚ ਇਸ ਸਕੀਮ ਦੀ ਸ਼ੁਰੂਆਤ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦੇ ਸਬੰਧ ਵਿੱਚ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਜਸਬੀਰ ਸਿੰਘ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਇਸ ਮੌਕੇ ਐਸ.ਡੀ.ਐਮ. ਸ਼੍ਰੀ ਰਾਹੁਲ ਸਿੰਧੂ, ਸਹਾਇਕ ਕਮਿਸ਼ਨਰ (ਜ) ਸ਼੍ਰੀ ਹਰਦੀਪ ਸਿੰਘ, ਡੀ.ਐਫ.ਐਸ.ਸੀ. ਸ਼੍ਰੀ ਨਰਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 12 ਸਤੰਬਰ ਨੂੰ ਆਨਲਾਈਨ ਸਮਾਰਟ ਰਾਸ਼ਨ ਕਾਰਡ ਸਕੀਮ ਨੂੰ ਲਾਂਚ ਕੀਤਾ ਜਾ ਰਿਹਾ ਹੈ, ਤਾਂ ਜੋ ਕੋਵਿਡ-19 ਮਹਾਂਮਾਰੀ ਦੌਰਾਨ ਲੋੜਵੰਦਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਜਾ ਸਕੇ। ਉਨ•ਾਂ ਕਿਹਾ ਕਿ ਜ਼ਿਲ•ਾ ਅਤੇ ਹਲਕਾ ਪੱਧਰ ਪੱਧਰ ‘ਤੇ ਵੀ ਇਹ ਸਕੀਮ 12 ਸਤੰਬਰ ਨੂੰ ਹੀ ਸ਼ੁਰੂ ਹੋ ਰਹੀ ਹੈ, ਇਸ ਲਈ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਕਮੀ ਨਹੀਂ ਰਹਿਣੀ ਚਾਹੀਦੀ।
ਉਨ•ਾਂ ਕਿਹਾ ਕਿ ਸਕੀਮ ਦੀ ਸ਼ੁਰੂਆਤ ਦੌਰਾਨ ਕੋਰੋਨਾ ਦੇ ਮੱਦੇਨਜ਼ਰ ਸਾਵਧਾਨੀਆਂ ਅਪਣਾਉਂਦੇ ਹੋਏ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ ਜਾਣਗੇ।ਸ਼੍ਰੀ ਜਸਬੀਰ ਸਿੰਘ ਨੇ ਕਿਹਾ ਕਿ ਸਮਾਰਟ ਰਾਸ਼ਨ ਕਾਰਡਾਂ ਨੂੰ ਜਿੱਥੇ ਲਾਭਪਾਤਰੀ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਆਧਾਰ ਕਾਰਡਾਂ ਨਾਲ ਲਿੰਕ ਕੀਤਾ ਗਿਆ ਹੈ, ਉਥੇ ਡਿਪੂ ਹੋਲਡਰਾਂ ਦੀਆਂ ਮਸ਼ੀਨਾਂ ਵੀ ਅਪਗਰੇਡ ਕੀਤੀਆਂ ਗਈਆਂ ਹਨ। ਉਨ•ਾਂ ਕਿਹਾ ਕਿ ਸਮਾਰਟ ਕਾਰਡਾਂ ਰਾਹੀਂ ਖਪਤਕਾਰ ਪੂਰੇ ਪੰਜਾਬ ਵਿੱਚ ਆਪਣੀ ਮਰਜ਼ੀ ਦੇ ਕਿਸੇ ਵੀ ਡਿਪੂ ਤੋਂ ਰਾਸ਼ਨ ਲੈ ਸਕੇਗਾ, ਜਿਸ ਨਾਲ ਲਾਭਪਾਤਰੀਆਂ ਦੇ ਸਮੇਂ ਦੀ ਬੱਚਤ ਹੋਵੇਗੀ ਅਤੇ ਉਨ•ਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਵੀ ਨਹੀਂ ਕਰਨਾ ਪਵੇਗਾ।