ਲੰਡਨ,26 ਮਈ(ਸਮਾਜਵੀਕਲੀ)(ਰਾਜਵੀਰ ਸਮਰਾ)- ਸੰਸਾਰ ਵਿੱਚ ਫੈਲੀ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਵੱਲੋਂ ਕੀਤੀ ਤਾਲਾਬੰਦੀ ਕਾਰਨ ਗੁਰਦੁਆਰਾ ਸਾਹਿਬਾਨ ਵਿੱਚ ਵੱਡੇ ਇਕੱਠ ਕਰਨੇ ਸੰਭਵ ਨਹੀਂ ਹਨ। ਇਸ ਲਈ ਨਾਨਕ ਨਾਮ ਲੇਵਾ ਸੰਗਤਾਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਸਾਹਿਬ ਦਾ ਸ਼ਹੀਦੀ ਪੁਰਬ ਆਪਣੇ ਆਪਣੇ ਘਰਾਂ ਵਿੱਚ ਬੈਠ ਕੇ ਹੀ ਮਨਾਉਣ ਅਤੇ ਸਰਬਤ ਦੇ ਭਲੇ ਲਈ ਅਰਦਾਸ ਕਰਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਬਲਵਿੰਦਰ ਸਿੰਘ ਪੱਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਮੂਹ ਸੰਗਤਾਂ ਨੂੰ ਅਪੀਲ ਕਰਦੇ ਹੋਏ ਕੀਤਾ।
ਭਾਈ ਬਲਵਿੰਦਰ ਸਿੰਘ ਪੱਟੀ ਨੇ ਸਮੂਹ ਸੰਗਤਾਂ ਨੂੰ ਘਰ ਵਿੱਚ ਹੀ ਰਹਿ ਕੇ ਸੁਖਮਨੀ ਸਾਹਿਬ ਦੇ ਪਾਠ ਕਰਨ ਅਤੇ ਗੁਰਦੁਆਰਾ ਸਾਹਿਬਾਨ ਵਿੱਚ ਲਾਈਵ ਚੱਲ ਰਹੇ ਕਥਾ ਕੀਰਤਨ ਪਰਵਾਹ ਨੂੰ ਸਰਵਣ ਕਰਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਬੇਹੱਦ ਜ਼ਰੂਰੀ ਹੈ । ਕਿਉਂਕਿ ਅਜੇ ਤੱਕ ਪੂਰੇ ਵਿਸ਼ਵ ਵਿੱਚ ਕੋਰੋਨਾ ਮਹਾਮਾਰੀ ਦਾ ਸੰਕਟ ਬਰਕਰਾਰ ਹੈ।ਇਸ ਲਈ ਕੋਈ ਇਲਾਜ ਵੀ ਨਹੀਂ ਹਲੇ ਤੱਕ ਨਹੀਂ ਮਿਲਿਆ। ਮਈ ਦੇ ਅਗਲੇ ਦਿਨਾਂ ਅਤੇ ਜੂਨ ਵਿੱਚ ਆਉਣ ਵਾਲੇ ਸਾਰੇ ਇਤਿਹਾਸਕ ਦਿਹਾੜਿਆਂ ਨੂੰ ਪਰਿਵਾਰਾਂ ਵਿੱਚ ਮਨਾਉਣ ਤੱਕ ਹੀ ਸੀਮਤ ਰੱਖਿਆ ਜਾਵੇ ।ਇਹ ਸਾਵਧਾਨੀ ਸਾਰਿਆਂ ਲਈ ਬੇਹੱਦ ਜ਼ਰੂਰੀ ਹੈ।