ਅੱਪਰਾ (ਸਮਾਜ ਵੀਕਲੀ) -ਵਰਤਮਾਨ ਸਮੇਂ ਦੀ ਲੋੜ ਹੈ ਕਿ ਕੇਂਦਰ ਸਰਕਾਰ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਿਸ ਲੈ ਕੇ ਖੇਤੀ ਸੈਕਟਰ ਨੂੰ ਖੁੱਲਾ ਛੱਡ ਦੇਵੇ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸਰਪੰਚ ਮਨਜੀਤ ਕੌਰ ਚਚਰਾੜੀ ਨੇ ਅੱਪਰਾ ਵਿਖੇ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਸੰਬੰਧੀ ਕਾਨੂੰਨਾਂ ਦੇ ਸੰਬੰਧ ’ਚ ਪੰਜਾਬ ਦੇ ਵਿਸ਼ੇਸ਼ ਵਿਧਾਨ ਸਭਾ ਸ਼ੈਸ਼ਨ ’ਚ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਮਤਾ ਪਾਸ ਕਰਕੇ ਇੱਕ ਨਵਾਂ ਇਤਿਹਾਸ ਰਚ ਦਿੱਤਾ ਹੈ।
ਇਸ ਮੌਕੇ ਬੋਲਦਿਆਂ ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਵੀ ਪਾਣੀਆਂ ਦੇ ਮੁੱਦੇ ’ਤੇ ਅਜਿਹਾ ਹੀ ਮਤਾ ਪਾਸ ਕਰਕੇ ਲੋਕ ਦਿਲਾਂ ’ਤੇ ਰਾਜ ਕਰ ਚੁੱਕੇ ਹਨ। ਉਨਾਂ ਕਿਹਾ ਕਿ ਪੰਜਾਬ ’ਚ ਕਾਂਗਰਸ ਸਰਕਾਰ ਦੀ ਅਗਵਾਈ ਹੇਠ ਹਰ ਵਰਗ ਦੇ ਲੋੜਵੰਦਾਂ ਵਿਅਕਤੀਆਂ ਨੂੰ ਸਰਕਾਰੀ ਸਹਾਇਤਾ ਪ੍ਰਾਪਤ ਹੋ ਰਹੀ ਹੈ। ਉਨਾਂ ਕਿਹਾ ਆਉਣ ਵਾਲੀਆਂ ਵਿਧਾਨ ਸਭਾ ਚੌਣਾਂ ’ਚ ਵੀ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਫਤਵਾ ਦੇਣਗੇ।