ਸਮੱਸਿਆ ਦੇ ਹੱਲ ਲਈ ਕੇਂਦਰ ਠੋਸ ਫ਼ੈਸਲੇ ਲਏ: ਕੈਪਟਨ

ਚੰਡੀਗੜ੍ਹ: ਪਰਾਲੀ ਸਾੜਨ ਦੀ ਸਮੱਸਿਆ ਦੇ ਸਥਾਈ ਹੱਲ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਮੋਦੀ ਸਰਕਾਰ ਦੇ ਸੁਸਤ ਰਵੱਈਏ ’ਤੇ ਦੁੱਖ ਜ਼ਾਹਿਰ ਕਰਦਿਆਂ ਆਖਿਆ ਕਿ ਗੇਂਦ ਹੁਣ ਕੇਂਦਰ ਦੇ ਪਾਲੇ ਵਿੱਚ ਹੈ ਜਿਸ ਨੂੰ ਇਸ ਸਮੱਸਿਆ ਦਾ ਹੱਲ ਕੱਢਣ ਲਈ ਠੋਸ ਫ਼ੈਸਲੇ ਲੈਣੇ ਚਾਹੀਦੇ ਹਨ। ਉਨ੍ਹਾਂ ਨੇ ਪਰਾਲੀ ਸਾੜਨ ਦੇ ਖ਼ਤਰਨਾਕ ਰੁਝਾਨ ਨੂੰ ਖ਼ਤਮ ਕਰਨ ਲਈ ਕੇਂਦਰ ਵੱਲੋਂ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ 75 ਫੀਸਦੀ ਕਿਸਾਨ ਦੋ ਏਕੜ ਤੋਂ ਘੱਟ ਜ਼ਮੀਨ ਦੀ ਮਾਲਕੀ ਵਾਲੇ ਹਨ ਜਿਸ ਕਰਕੇ ਨਿਪਟਾਰਾ ਆਰਥਿਕ ਤੌਰ ’ਤੇ ਸੰਭਵ ਨਹੀਂ ਹੈ।

Previous articleਧੁਆਂਖੀ ਫ਼ਿਜ਼ਾ : ਲੋਕਾਂ ਨੂੰ ਮਰਨ ਲਈ ਨਹੀਂ ਛੱਡ ਸਕਦੇ: ਸੁਪਰੀਮ ਕੋਰਟ
Next articleਪ੍ਰਕਾਸ਼ ਪੁਰਬ ਸਮਾਗਮਾਂ ਦੀ ਸਹਿਜ ਪਾਠ ਨਾਲ ਆਰੰਭਤਾ ਅੱਜ