ਸਹਿਕਾਰੀ ਖੇਤੀ ਬਾੜੀ ਵਿਕਾਸ ਬੈਂਕ ਅੱਗੇ ਕਰਜਾ ਮੁਆਫ਼ੀ ਨੂੰ ਲੈਕੇ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ ਵਿੱਚ ਸ਼ਾਮਲ ਹੋ ਗਿਆ। ਅੱਜ ਤੀਜੇ ਦਿਨ ਦੇ ਧਰਨੇ ਵਿੱਚ ਕਿਸਾਨਾਂ ਨੇ ਕੜਾਕੇ ਦੀ ਠੰਢ ਦੇ ਬਾਵਜੂਦ ਬੀ.ਕੇ.ਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸਿੰਗਰਾ ਸਿੰਘ ਮਾਨ ਦੀ ਅਗਵਾਈ ਹੇਠ ਅੰਬੇਦਕਰ ਚੌਕ ਤੋਂ ਬੱਸ ਸਟੈਂਡ ਤੱਕ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸਿੰਗਰਾ ਸਿੰਘ ਮਾਨ , ਬਸੰਤ ਸਿੰਘ ਕੋਠਾ ਗੁਰੂ, ਜਗਸੀਰ ਸਿੰਘ ਝੁੰਬਾ, ਹਰਪ੍ਰੀਤ ਕੌਰ ਜੇਠੂਕੇ ਨੇ ਸੰਬੋਧਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਸ਼ਾਮਲ ਸਨ।