ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ 11 ਅਪ੍ਰੈਲ ਤੋਂ ਲੈ ਕੇ 10 ਮਈ ਤਕ ਗਰਮੀਆਂ ਦੀਆਂ ਛੁੱਟੀਆਂ, ਸਿੱਖਿਆ ਮੰਤਰੀ ਵਿਜੈਇੰਦਰ ਸਿੰਘ ਨੇ ਕੀਤਾ ਐਲਾਨ

ਚੰਡੀਗੜ੍ਹ (ਸਮਾਜਵੀਕਲੀ) ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰੰਦਰ ਸਿੰਘ ਦੀ ਪ੍ਰਧਾਨਗੀ ‘ਚ ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਕੋਰੋਨਾ ਵਾਇਰਸ ਨਾਲ ਹੋ ਰਹੇ ਬੱਚਿਆਂ ਦੇ ਪੜ੍ਹਾਈ ਦੇ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ।

ਸ੍ਰੀ ਸਿੰਗਲਾ ਨੇ ਦੱਸਿਆ ਕਿ ਹੁਣ ਇਕ ਮਹੀਨੇ ਦੀਆਂ ਗਰਮੀਆਂ ਦੀਆਂ ਛੁੱਟੀਆਂ 11 ਅਪ੍ਰੈਲ ਤੋਂ ਲੈ ਕੇ 10 ਮਈ ਤਕ ਕੀਤੀਆਂ ਜਾਣਗੀਆਂ। ਕਰਫਿਊ ਦੇ ਮੱਦੇਨਜ਼ਰ ਪੰਜਵੀਂ ਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੀ ਉਤਸ਼ਾਹਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

Previous articleਪੰਜਾਬ ਸਰਕਾਰ ਨੇ 1 ਮਈ ਤਕ ਵਧਾਈ ਕਰਫਿਊ/ਲਾਕ ਡਾਊਨ ਦੀ ਮਿਆਦ
Next article4 ਹਵਾਈ ਕੰਪਨੀਆਂ ਨੇ ਸ਼ੁਰੂ ਕੀਤੀ ਟਿਕਟਾਂ ਦੀ ਬੁਕਿੰਗ