ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਪੱਛਮੀ ਬੰਗਾਲ ਵਿਚ ਡਾਕਟਰਾਂ ਨਾਲ ਹੋਈਆਂ ਹਿੰਸਕ ਘਟਨਾਵਾਂ ਦੇ ਵਿਰੋਧ ਵਿਚ ਦਿੱਤੇ ਹੜਤਾਲ ਦੇ ਸੱਦੇ ਤਹਿਤ ਅੱਜ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਓਪੀਡੀ ਸੇਵਾਵਾਂ ਮੁਅੱਤਲ ਰਹੀਆਂ। ਸਾਰੇ ਹਸਪਤਾਲਾਂ ਵਿਚ ਗੈਰ ਜ਼ਰੂਰੀ ਮੈਡੀਕਲ ਸੇਵਾਵਾਂ 24 ਘੰਟੇ ਲਈ ਵਾਪਸ ਲਈਆਂ ਗਈਆਂ ਅਤੇ ਇਹ ਕਾਰਵਾਈ ਸਵੇਰੇ ਛੇ ਵਜੇ ਸ਼ੁਰੂ ਹੋਈ। ਦੂਰ ਦੁਰਾਡੇ ਇਲਾਕਿਆਂ ‘ਚੋਂ ਇਨ੍ਹਾਂ ਹਸਪਤਾਲਾਂ ਵਿਚ ਪਹੁੰਚੇ ਮਰੀਜ਼ ਪ੍ਰੇਸ਼ਾਨ ਹੋਏ । ਹਸਪਤਾਲਾਂ ਵਿਚ ਐਮਰਜੈਂਸੀ ਕੇਸਾਂ ਵੱਲ ਧਿਆਨ ਦਿੱਤਾ ਗਿਆ। ਸਰਕਾਰੀ ਮੈਡੀਕਲ ਕਾਲਜ ਦੇ ਇੱਕ ਡਾਕਟਰ ਨੇ ਕਿਹਾ ਕਿ ਮਰੀਜ਼ਾਂ ਨੂੰ ਹੜਤਾਲ ਦੇ ਸੱਦੇ ਦੀ ਕੋਈ ਜਾਣਕਾਰੀ ਨਹੀਂ ਸੀ। ਮਰੀਜ਼ਾਂ ਨੂੰ ਇਹ ਉਮੀਦ ਹੀ ਨਹੀਂ ਸੀ ਕਿ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰ ਵੀ ਹੜਤਾਲ ਕਰ ਸਕਦੇ ਹਨ।
INDIA ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨੇ ਕੀਤੀ ਹੜਤਾਲ