ਨਵੀਂ ਦਿੱਲੀ (ਸਮਾਜ ਵੀਕਲੀ) : ਲੋਕ ਸਭਾ ਵਿੱਚ ਕਾਂਗਰਸ ਸੰਸਦੀ ਦਲ ਦੇ ਕਾਰਜਕਾਰੀ ਆਗੂ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸਰਕਾਰੀ ਖੇਤਰ ਦੇ ਬੈਂਕਾਂ ਦਾ ਨਿੱਜੀਕਰਨ ਵਿੱਤੀ ਸੁਰੱਖਿਆ ਨਾਲ ਸਮਝੌਤਾ ਹੋਵੇਗਾ। ਉਨ੍ਹਾਂ ਕਿਹਾ ਕਿ ਬੈਂਕਾਂ ਦੇ ਨਿੱਜੀ ਹੱਥਾਂ ਵਿੱਚ ਜਾਣ ਨਾਲ ਵੱਡੇ ਕਾਰੋਬਾਰੀਆਂ ਨੂੰ ਕਰਜ਼ੇ ਮਿਲਣਗੇ ਤੇ ਗਰੀਬ ਗੁਰਬੇ ਨੂੰ ਉੱਕਾ ਹੀ ਭੁਲਾ ਦਿੱਤਾ ਜਾਵੇਗਾ। ਬਿੱਟੂ ਨੇ ਕਿਹਾ ਕਿ 9 ਸਰਕਾਰੀ ਬੈਂਕਾਂ ਦੇ ਦਸ ਲੱਖ ਤੋਂ ਵਧ ਮੁਲਾਜ਼ਮ ਨਿੱਜੀਕਰਨ ਦੇ ਵਿਰੋਧ ਨੂੰ ਲੈ ਕੇ ਹੜਤਾਲ ’ਤੇ ਹਨ। ਉਨ੍ਹਾਂ ਸਰਕਾਰ ਨੂੰ ਕਿਹਾ ਕਿ ਉਹ ਬੈਂਕਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਸੰਵਾਦ ਸ਼ੁਰੂ ਕਰੇ।
HOME ਸਰਕਾਰੀ ਬੈਂਕਾਂ ਦਾ ਨਿੱਜੀਕਰਨ ਵਿੱਤੀ ਸੁਰੱਖਿਆ ਨਾਲ ਸਮਝੌਤਾ