ਸਰਕਾਰੀ ਬੈਂਕਾਂ ਦਾ ਨਿੱਜੀਕਰਨ ਵਿੱਤੀ ਸੁਰੱਖਿਆ ਨਾਲ ਸਮਝੌਤਾ

ਨਵੀਂ ਦਿੱਲੀ (ਸਮਾਜ ਵੀਕਲੀ) : ਲੋਕ ਸਭਾ ਵਿੱਚ ਕਾਂਗਰਸ ਸੰਸਦੀ ਦਲ ਦੇ ਕਾਰਜਕਾਰੀ ਆਗੂ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸਰਕਾਰੀ ਖੇਤਰ ਦੇ ਬੈਂਕਾਂ ਦਾ ਨਿੱਜੀਕਰਨ ਵਿੱਤੀ ਸੁਰੱਖਿਆ ਨਾਲ ਸਮਝੌਤਾ ਹੋਵੇਗਾ। ਉਨ੍ਹਾਂ ਕਿਹਾ ਕਿ ਬੈਂਕਾਂ ਦੇ ਨਿੱਜੀ ਹੱਥਾਂ ਵਿੱਚ ਜਾਣ ਨਾਲ ਵੱਡੇ ਕਾਰੋਬਾਰੀਆਂ ਨੂੰ ਕਰਜ਼ੇ ਮਿਲਣਗੇ ਤੇ ਗਰੀਬ ਗੁਰਬੇ ਨੂੰ ਉੱਕਾ ਹੀ ਭੁਲਾ ਦਿੱਤਾ ਜਾਵੇਗਾ। ਬਿੱਟੂ ਨੇ ਕਿਹਾ ਕਿ 9 ਸਰਕਾਰੀ ਬੈਂਕਾਂ ਦੇ ਦਸ ਲੱਖ ਤੋਂ ਵਧ ਮੁਲਾਜ਼ਮ ਨਿੱਜੀਕਰਨ ਦੇ ਵਿਰੋਧ ਨੂੰ ਲੈ ਕੇ ਹੜਤਾਲ ’ਤੇ ਹਨ। ਉਨ੍ਹਾਂ ਸਰਕਾਰ ਨੂੰ ਕਿਹਾ ਕਿ ਉਹ ਬੈਂਕਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਸੰਵਾਦ ਸ਼ੁਰੂ ਕਰੇ।

Previous articleਕਰਾਸ ਨੇ ਥਲ ਸੈਨਾ ਤੇ ਹਵਾਈ ਸੈਨਾ ਲਈ ਮੱਧ ਦੂਰੀ ਦੀ ਜ਼ਮੀਨ ਤੋਂ ਹਵਾ ਵਿੱਚ ਮਾਰ ਕਰਨ ਵਾਲੀ ਮਿਜ਼ਾਈਲ ਦੀ ਪਹਿਲੀ ਖੇਪ ਦਿੱਤੀ
Next articleਹਰਿਆਣਾ ਦੇ ਮੁੱਖ ਮੰਤਰੀ ਦਾ ਘਿਰਾਓ ਕਰਨ ’ਤੇ ਮਜੀਠੀਆ ਸਣੇ ਅਕਾਲੀ ਦਲ ਦੇ 9 ਵਿਧਾਇਕਾਂ ਖ਼ਿਲਾਫ਼ ਕੇਸ ਦਰਜ