ਅੱਪਰਾ (ਸਮਾਜ ਵੀਕਲੀ)-ਪੰਜਾਬ ਤੇ ਕੇਂਦਰ ਸਰਕਾਰ ਵਲੋਂ ਚਲਾਈਆਂ ਗਈਆਂ ਸਰਕਾਰੀ ਸਕੀਮਾਂ ਦਾ ਲਾਭ ਸਿੱਧੇ ਤੌਰ ‘ਤੇ ਲੋੜਵੰਦਾਂ ਤੱਕ ਪਹੁੰਚਣਾ ਜਰੂਰੀ ਹੈ ਤਾਂ ਕਿ ਵਿਚਕਾਰ ਬੈਠੇ ਵਿਚੋਲਿਆਂ ਦੀ ਭੂਮਿਕਾ ਖਤਮ ਹੋ ਸਕੇ। ਇਸੇ ਤਰਾਂ ਆਟਾ-ਦਾਲ ਸਕੀਮ ਦਾ ਲਾਭ ਵੀ ਸਿੱਧੇ ਤੌਰ ‘ਤੇ ਲੋੜਵੰਦਾਂ ਤੱਕ ਪਹੁੰਚਣਾ ਚਾਹੀਦਾ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸਰਪੰਚ ਸ੍ਰੀਮਤੀ ਮਨਜੀਤ ਕੌਰ ਚਚਰਾੜੀ ਨੇ ਅੱਪਰਾ ਵਿਖੇ ਕੀਤਾ। ਉਨਾਂ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਤੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸੱਤਾਧਾਰੀ ਸਰਕਾਰਾਂ ਨੂੰ ਜਾਗਰੂਕਤਾ ਕੈਂਪ ਵੀ ਲਗਾਉਣੇ ਚਾਹੀਦੇ ਹਨ ਤਾਂ ਕਿ ਆਮ ਲੋਕਾਂ ਨੂੰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਪਤਾ ਚਲ ਸਕੇ। ਉਨਾਂ ਅੱਗੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੁਆਰਾ ਆਮ ਲੋਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਆਟਾ-ਦਾਲ ਸਕੀਮ ਲਈ ਸਮਾਰਟ ਕਾਰਡ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਰਾਸ਼ਨ ਦੀ ਵੰਡ ਪ੍ਰਮਾਲੀ ਵਿੱਚ ਪਾਰਦਰਸ਼ਤਾ ਆਵੇਗੀ ਤੇ ਕੋਈ ਵੀ ਲੋੜਵੰਦ ਕਿਤੋਂ ਵੀ ਕਣਕ ਪ੍ਰਾਪਤ ਕਰ ਸਕੇਗਾ। ਉਨਾਂ ਅੱਗੇ ਕਿਹਾ ਕਿ ਕੈਂਪਟਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ।