ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਮਜੀਤਪੁਰ ਦਾ ਨਤੀਜਾ ਰਿਹਾ 100% ਪ੍ਰਤੀਸ਼ਤ ਰਿਹਾ

 ਹੁਸੈਨਪੁਰ (ਕੌੜਾ) (ਸਮਾਜ ਵੀਕਲੀ):   ਪੰਜਾਬ ਸਕੂਲ ਐਜੂਕੇਸ਼ਨ ਬੋਰਡ ਪੀਐੱਸਈਬੀ ਵੱਲੋਂ ਬਾਰ੍ਹਵੀਂ  ਜਮਾਤ ਦੇ ਨਤੀਜੇ ਘੋਸ਼ਿਤ ਕਰ ਦਿੱਤੇ ਗਏ ਹਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਮਜੀਤਪੁਰ ਸੁਲਤਾਨਪੁਰ ਲੋਧੀ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਸਕੂਲ ਦੇ ਪਿ੍ੰਸੀਪਲ ਸਰਦਾਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਆਰਟਸ ਗਰੁੱਪ ਦੇ 33 ਵਿਦਿਆਰਥੀਆਂ ਪ੍ਰੀਖਿਆ ਵਿੱਚ ਬੈਠੇ ਸਾਰੇ ਹੀ ਵਿਦਿਆਰਥੀ ਬਹੁਤ ਵਧੀਆ ਅੰਕ ਲੈ ਕੇ ਪਾਸ ਹੋ ਗਏ ਹਨ l

3 ਵਿਦਿਆਰਥੀ ਦੇ 90 %ਤੋਂ ਉੱਪਰ ਅੰਕ ਪ੍ਰਾਪਤ ਕੀਤੇ ਹਨ ਪਹਿਲੀ ਪੁਜ਼ੀਸ਼ਨ ਪ੍ਰਾਪਤ ਕਰਨ ਵਾਲੀ ਹੋਣਹਾਰ ਵਿਦਿਆਰਥਣ ਕਾਜਲ ਸਪੁੱਤਰੀ  ਸ੍ਰੀ  ਕਾਰਜ ਸਿੰਘ  426 /450 ਅੰਕ ਪ੍ਰਾਪਤ ਕਰਕੇ ਮੈਰਿਟ ਲਿਸਟ ਵਿਚ ਆਪਣੀ ਜਗ੍ਹਾ ਬਣਾਈ  ਅਮਨਦੀਪ ਕੌਰ ਸਪੁੱਤਰੀ ਬਲਵਿੰਦਰ ਸਿੰਘ 414 /450ਅੰਕ ਲੈ ਕੇ ਦੂਜੇ ਸਥਾਨ ਤੇ ਅਤੇ ਸੁਨੰਦਾ ਸਪੁੱਤਰੀ ਪਰਮਜੀਤ 411/450 ਅੰਕ ਲੈ ਕੇ ਤੀਜੇ ਸਥਾਨ ਤੇ ਰਹੀ l

ਤਿੰਨੋਂ ਲੜਕੀਆਂ ਨੇ ਆਪਣੇ ਸਕੂਲ ਅਤੇ ਆਪਣੇ ਮਾਂ   ਬਾਪ ਦਾ ਨਾਂ ਰੌਸ਼ਨ ਕੀਤਾ ਇਸ ਮੌਕੇ ਸਕੂਲ ਦੇ ਪਿ੍ੰਸੀਪਲ ਇੰਦਰਜੀਤ ਸਿੰਘ  ਨੇ ਇਸ ਸ਼ਾਨਦਾਰ ਸਫਲਤਾ ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਨ ਲਈ ਹੌਸਲਾ ਅਫਜਾਈ ਕੀਤੀ l

Previous articleयूनिवर्सिटी कालेज मिठड़ा में दाखिले शुरू
Next articleਸਰਕਾਰ ਸਕੂਲੀ ਬੱਚਿਆਂ ਦੇ ਮਾਪਿਆਂ ਨੂੰ ਇਨਸਾਫ ਦਿਵਾਉਣ ਲਈ ਗੰਭੀਰ ਨਹੀਂ