ਟੱਲੇਵਾਲ (ਸਮਾਜਵੀਕਲੀ): ਕਰੋਨਾ ਮਹਾਮਾਰੀ ਦਰਮਿਆਨ ਸੂਬਾ ਸਰਕਾਰ ਵਲੋਂ 10 ਜੂਨ ਤੋਂ ਝੋਨਾ ਲਗਾਉਣ ਲਈ ਕਿਸਾਨਾਂ ਨੂੰ ਨਿਰਦੇਸ਼ ਦਿੱਤੇ ਹੋਏ ਹਨ ਪਰ ਝੋਨਾ ਲਗਾਉਣ ਲਈ ਮਜ਼ਦੂਰਾਂ ਦੀ ਵੱਡੀ ਘਾਟ ਕਿਸਾਨਾਂ ਲਈ ਸਮੱਸਿਆ ਬਣੀ ਹੋਈ ਹੈ।
ਇਸੇ ਸਮੱਸਿਆ ਨੂੰ ਧਿਆਨ ’ਚ ਰੱਖਦਿਆਂ ਕਿਸਾਨਾਂ ਨੇ ਸਰਕਾਰੀ ਆਦੇਸ਼ਾਂ ਤੋਂ ਪਹਿਲਾਂ ਹੀ ਝੋਨਾ ਲਗਾਉਣਾ ਸ਼ੁਰੂ ਕਰ ਦਿੱਤਾ ਹੈ। ਟੱਲੇਵਾਲ ਖੇਤਰ ਦੇ ਕਈ ਪਿੰਡਾਂ ਵਿੱਚ ਝੋਨੇ ਦੀ ਲਵਾਈ ਸ਼ੁਰੂ ਹੋ ਗਈ ਹੈ। ਪਿੰਡਾਂ ਵਿੱਚ ਕਿਸਾਨਾਂ ਵਲੋਂ ਦੇਸੀ ਮਜ਼ਦੂਰਾਂ ਨੂੰ ਲੈ ਕੇ ਝੋਨਾ ਲਗਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ ਪਰ ਦੇਸੀ ਮਜ਼ਦੂਰ ਕਿਸਾਨਾਂ ਨੂੰ ਪਰਵਾਸੀ ਮਜ਼ਦੂਰਾਂ ਦੇ ਮੁਕਾਬਲੇ ਮਹਿੰਗੇ ਪੈ ਰਹੇ ਹਨ।