ਸਰਕਾਰ ਕਰੋਨਾ ਪੀੜਤਾਂ ਦੀ ਸੰਭਾਲ ਕਰੇ: ਹਰਸਿਮਰਤ

ਬਠਿੰਡਾ (ਸਮਾਜ ਵੀਕਲੀ) : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਏਮਜ਼ ਬਠਿੰਡਾ ਵੱਲੋਂ ਆਕਸੀਜਨ ਸਿਲੰਡਰ ਪ੍ਰਾਪਤ ਕਰਨ ਲਈ ਕੀਤੀ ਜਾ ਰਹੀ ਕੋਸ਼ਿਸ਼ ਵਿਚ ਮਦਦ ਕਰਨ ਦੀ ਅਪੀਲ ਕੀਤੀ ਹੈ। ਕਰੋਨਾ ਸੰਕਟ ਸਬੰਧੀ ਫ਼ਿਕਰਮੰਦੀ ਜਤਾਉਂਦਿਆਂ ਹਰਸਿਮਰਤ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਕਰੋਨਾ ਮਰੀਜ਼ਾਂ ਲਈ ਹੋਰ ਬੈੱਡ ਉਪਲਬਧ ਕਰਵਾਉਣੇ ਚਾਹੀਦੇ ਹਨ।

ਇਸ ਵੇਲੇ ਲੋਕ ਸਿਹਤ ਐਮਰਜੈਂਸੀ ਦਾ ਸਾਹਮਣਾ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਨੂੰ ਮਰੀਜ਼ਾਂ ਦੀ ਸੰਭਾਲ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ। ਨਿੱਜੀ ਹਸਪਤਾਲਾਂ ਵਿਚ ਫਿਕਸ ਚਾਰਜ ’ਤੇ ਬੈੱਡ ਲਏ ਜਾ ਸਕਦੇ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਅਣਵਰਤੇ ਵੈਂਟੀਲੇਟਰ ਚਲਾਉਣ ਲਈ ਮੈਡੀਕਲ ਸਟਾਫ ਦੀ ਫੌਰੀ ਭਰਤੀ ਦੀ ਵੀ ਅਪੀਲ ਕੀਤੀ। ਅਕਾਲੀ ਆਗੂ ਨੇ ਕਿਹਾ ਕਿ ਅਕਾਲੀ ਦਲ ਇਸ ਸੰਕਟ ਦੀ ਘੜੀ ਵਿਚ ਕਰੋਨਾ ਮਰੀਜ਼ਾਂ ਦੀ ਮਦਦ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਉਨ੍ਹਾਂ ਵੱਲੋਂ ਗੁਰਦੁਆਰਿਆਂ ਦੀਆਂ ਸਰਾਵਾਂ ਨੂੰ ਆਰਜ਼ੀ ਕਰੋਨਾ ਸੰਭਾਲ ਸੈਂਟਰ ਵਿੱਚ ਤਬਦੀਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਏਮਜ਼ ਬਠਿੰਡਾ ਵੱਲੋਂ ਇਲਾਕੇ ਦੇ ਹਸਪਤਾਲਾਂ ਨੂੰ ਆਕਸੀਜਨ ਦੇਣ ਦਾ ਐਲਾਨ
Next articleਨਿਯਮਾਂ ਦੀ ਉਲੰਘਣਾ ਕਰਨ ਵਾਲੇ 630 ਗ੍ਰਿਫ਼ਤਾਰ