200 ਰੁਪਏ ਡਿਵੈਲਪਮੈਂਟ ਟੈਕਸ (ਜਜੀਆ ਟੈਕਸ) ਵਾਪਸ ਲਿਆ ਜਾਵੇ
ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਅਧਿਆਪਕ ਦਲ ਪੰਜਾਬ ਦੀ ਕਪੂਰਥਲਾ ਇਕਾਈ ਦੀ ਮੀਟਿੰਗ ਸੁਖਦਿਆਲ ਸਿੰਘ ਝੰਡ ਪ੍ਰਧਾਨ ਤੇ ਮਨਜਿੰਦਰ ਸਿੰਘ ਧੰਜੂ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਆਗੂਆਂ ਨੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਕੋਲੋ ਮੰਗ ਕੀਤੀ ਕਿ ਸਰਕਾਰ ਮੁਲਾਜਮ ਵਰਗ ਲਈ ਖਜਾਨਾ ਦਾ ਹੁਣ ਬੂਹਾ ਖੋਲ ਦੇਵੇ ਨਾ ਕਿ ਉਹ ਪਹਿਲੀ ਸਰਕਾਰ ਦੇ ਵਿੱਤ ਮੰਤਰੀ ਵਾਂਗ ਖਾਲੀ ਖਜਾਨਾ ਮੰਤਰੀ ਬਨਣ ਕਿਉਂਕਿ ਹੁਣ ਤਿਉਹਾਰਾਂ ਦੇ ਦਿਨ ਆ ਰਹੇ ਹਨ ਤੇ ਪੰਜਾਬ ਸਰਕਾਰ ਦੇ ਮੁਲਾਜਮ ਵਰਗ ਨੂੰ ਡੀ.ਏ ਦੀ ਕਿਸ਼ਤਾਂ ਦੀ ਬਹੁਤ ਉਡੀਕ ਹੈ।ਤਾਂ ਜੋ ਮੁਲਾਜਮ ਵਰਗ ਮਹਿੰਗਾਈ ਦੀ ਮਾਰ ਤੋਂ ਬੱਚ ਸਕਣ। ਕਿਉਂਕਿ ਮੁਲਾਜਮ ਵਰਗ ਦਾ ਡੀ.ਏ ਤੇ ਪੇਅ ਕਮਿਸ਼ਨ ਦਾ ਬਕਾਇਆ ਦੇਣ ਦਾ ਸਰਕਾਰ ਨੇ ਵਾਅਦਾ ਕੀਤਾ ਸੀ।ਇਸ ਦੇ ਨਾਲ ਆਗੂਅ੍ਾਂ ਨੇ ਮੰਗ ਕੀਤੀ ਕਿ ਪਿਛਲੀ ਸਰਕਾਰ ਵਲੋਂ ਪੰਜਾਬ ਸਰਕਾਰ ਦੇ ਮੁਲਾਜਮ ਵਰਗ ਤੇ ਲਗਾਇਆ ਗਿਆ ਜਜੀਆ ਟੈਕਸ 200 ਰੁਪਏ ਹਰ ਮਹੀਨੇ ਵੀ ਵਾਪਸ ਲਿਆ ਜਾਵੇ ਕਿਉਂਕਿ ਮੁਲਾਜਮ ਵਰਗ ਆਪਣਾ ਟੈਕਸ ਅਦਾ ਕਰਦਾ ਹੈ।
ਇਸ ਮੌਕੇ ਸ਼੍ਰੀ ਰਜੇਸ਼ ਜੌਲੀ, ਸ: ਭਜਨ ਸਿੰਘ ਮਾਨ ਤੇ ਸ਼੍ਰੀ ਰਮੇਸ਼ ਕੁਮਾਰ ਭੇਟਾ ਸੂਬਾਈ ਆਗੂ ਵਿਸ਼ੇਸ ਤੌਰ ਤੇ ਹਾਜਰ ਸਨ। ਇਹਨਾਂ ਤੋਂ ਇਲਾਵਾ ਪ੍ਰਿੰਸੀਪਲ ਮਨਜੀਤ ਸਿੰਘ ਕਾਂਜਲੀ, ਹਰਦੇਵ ਸਿੰਘ ਖਾਨੋਵਾਲ, ਮਨੂੰ ਕੁਮਾਰ ਪ੍ਰਾਸ਼ਰ, ਅਮਰਜੀਤ ਸਿੰਘ ਕਾਲਾ, ਸੁਖਜਿੰਦਰ ਸਿੰਘ ਢੋਲਣ, ਇੰਦਰਜੀਤ ਸਿੰਘ ਖਹਿਰਾ, ਰਕੇਸ਼ ਕੁਮਾਰ ਕਾਲਾਸੰਘਿਆ ਗੁਰਮੀਤ ਸਿੰਘ ਖਾਲਸਾ, ਲੈਕਚਰਾਰ ਵਨੀਸ਼ ਸ਼ਰਮਾ, ਰਜੀਵ ਸਹਿਗਲ, , ਡਾ. ਅਰਵਿੰਦਰ ਭਰੋਥ, ਵੱਸਣਦੀਪ ਸਿੰਘ ਜੱਜ, ਮਨਦੀਪ ਸਿੰਘ ਫੱਤੂਢੀਗਾਂ, ਮਨਜੀਤ ਸਿੰਘ ਥਿੰਦ, ਵਿਜੈ ਕੁਮਾਰ ਭਵਾਨੀਪੁਰ, ਸੁਰਿੰਦਰ ਕੁਮਾਰ, ਕਮਲਜੀਤ ਸਿੰਘ ਮੇਜਰਵਾਲ , ਜਤਿੰਦਰ ਸਿੰਘ ਸ਼ੈਲੀ, ਮਨਿੰਦਰ ਸਿੰਘ, ਮੁਖਤਿਆਰ ਲਾਲ, ਕਮਲਜੀਤ ਸਿੰਘ ਬੂਲਪੁਰੀ, ਅਮਨ ਸੂਦ, ਸ਼ਾਮ ਕੁਮਾਰ ਤੋਗਾਵਾਲਾ, ਮਨਜੀਤ ਸਿੰਘ ਤੋਗਾਂਵਾਲ, ਰਣਜੀਤ ਸਿੰਘ ਮੋਠਾਂਵਾਲਾ, ਜੋਗਿੰਦਰ ਸਿੰਘ, ਸਤੀਸ਼ ਟਿੱਬਾ, ਅਮਰੀਕ ਸਿੰਘ ਰੰਧਾਵਾ, ਜਗਜੀਤ ਸਿੰਘ ਮਿਰਜਾਪੁਰ, ਟੋਨੀ ਕੌੜਾ, ਸਰਬਜੀਤ ਸਿੰਘ ਔਜਲਾ, ਰਜੇਸ਼ ਸ਼ਰਮਾ , ਵਿਕਾਸ ਧਵਨ, ਰੇਸ਼ਮ ਸਿੰਘ ਰਾਮਪੁਰੀ, ਕੁਲਬੀਰ ਸਿੰਘ ਕਾਲੀ ਪਰਵੀਨ ਕੁਮਾਰ, ਪਰਦੀਪ ਕੁਮਾਰ ਵਰਮਾ , ਹਰਸਿਮਰਤ ਸਿੰਘ, ਜਤਿੰਦਰ ਸਿੰਘ ਸੰਧੂ, ਪਰਮਜੀਤ ਸਿੰਘ, ਅਮਰਜੀਤ ਸਿੰਘ ਡੈਨਵਿੰਡ, ਰੋਸ਼ਨ ਲਾਲ , ਮਨੋਜ ਟਿੱਬਾ, ਬਿਕਰਮਜੀਤ ਸਿੰਘ ਮੰਨਣ, ਲ਼ੈਕਚਰਾਰ ਵਿਕਾਸ ਭੰਬੀ, ਪਵਨ ਕੰਬੋਜ ਮੰਡ ਇੰਦਰਪੁਰ, ,ਮਨਦੀਪ ਸਿੰਘ ਔਲਖ, ਆਦਿ ਹਾਜਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly