ਨਵੀਂ ਦਿੱਲੀ (ਸਮਾਜਵੀਕਲੀ): ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਅੱਜ ਲਗਾਤਾਰ ਪੰਜਵੇਂ ਦਿਨ ਵਾਧਾ ਕੀਤਾ ਗਿਆ ਹੈ। ਦੋਵਾਂ ਦੀਆਂ ਕੀਮਤਾਂ ਵਿਚ 60 ਪੈਸੇ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਸਰਕਾਰੀ ਕੰਪਨੀਆਂ ਐਤਵਾਰ ਤੋਂ ਤੇਲ ਕੀਮਤਾਂ ਵਿਚ ਰੋਜ਼ ਵਾਧਾ ਕਰ ਰਹੀਆਂ ਹਨ। ਇਸਸ ਤੋਂ ਪਹਿਲਾਂ ਕਰੋਨਾਵਾਇਰਸ ਅਤੇ ਤਾਲਾਬੰਦੀ ਕਾਰਨ ਦੇਸ਼ ਵਿਚ ਤੇਲ ਦੀਆਂ ਕੀਮਤਾਂ ਲਗਾਤਾਰ 82 ਦਿਨਾਂ ਤਕ ਸਥਿਰ ਰਹੀਆਂ।ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਦੇ ਨੋਟੀਫਿਕੇਸ਼ਨ ਅਨੁਸਾਰ ਨਵੀਂ ਵਾਧੇ ਤੋਂ ਬਾਅਦ ਦਿੱਲੀ ਵਿਚ ਪੈਟਰੋਲ ਦੀ ਕੀਮਤ 73.40 ਰੁਪਏ ਪ੍ਰਤੀ ਲਿਟਰ ਤੋਂ ਵਧ ਕੇ 74 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 71.62 ਰੁਪਏ ਤੋਂ ਵਧਾ ਕੇ 72.22 ਰੁਪਏ ਪ੍ਰਤੀ ਲਿਟਰ ਹੋ ਗਈ ਹੈ।
HOME ਸਰਕਾਰ ਤਾਲਾਬੰਦੀ ਦੀ ਕਸਰ ਕੱਢਣ ’ਤੇ ਤੁਲੀ: ਲਗਾਤਾਰ ਪੰਜਵੇਂ ਦਿਨ ਪੈਟਰੋਲ ਤੇ...