ਸਰਕਾਰ ਨੇ ਪੈਟਰੋਲ-ਡੀਜ਼ਲ ਦੇ ਭਾਅ ਤੇ ਕਰੋਨਾ ਨੂੰ ਅਣਲੌਕ ਕੀਤਾ: ਰਾਹੁਲ

ਨਵੀਂ ਦਿੱਲੀ (ਸਮਾਜਵੀਕਲੀ):  ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਲਗਾਤਾਰ ਹੋ ਰਹੇ ਵਾਧੇ ਨੂੰ ਲੈ ਕੇ ਅੱਜ ਨਰਿੰਦਰ ਮੋਦੀ ਸਰਕਾਰ ’ਤੇ ਦੋਸ਼ ਲਗਾਇਆ ਕਿ ਸਰਕਾਰ ਨੇ ਕਰੋਨਾ ਮਹਾਮਾਰੀ ਤੇ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਨੂੰ ‘ਅਣਲੌਕ’ ਕਰ ਦਿੱਤਾ ਹੈ।

ਉਨ੍ਹਾਂ ਕਰੋਨਾਵਾਇਰਸ ਦੇ ਮਾਮਲੇ ਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਸਬੰਧਤ ਇੱਕ ਗਰਾਫ ਸਾਂਝਾ ਕਰਦਿਆਂ ਟਵੀਟ ਕੀਤਾ, ‘ਮੋਦੀ ਸਰਕਾਰ ਨੇ ਕਰੋਨਾ ਮਹਾਮਾਰੀ ਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਅਣਲੌਕ’ ਕਰ ਦਿੱਤੀਆਂ ਹਨ।’ ਉਨ੍ਹਾਂ ਨਾਲ ਹੀ ਸਾਂਝੇ ਕੀਤੇ ਗਰਾਫ ਦੀ ਕੈਪਸ਼ਨ ’ਚ ਲਿਖਿਆ ਹੈ। ਸਿਰਫ਼ ਕਰੋਨਾਵਾਇਰਸ ਹੀ ਉਚਾਈ ਵੱਲ ਨਹੀਂ ਜਾ ਰਿਹਾ।

ਕਾਂਗਰਸ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ’ਤੇ ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਮੁੱਦੇ ’ਤੇ ਲਗਾਤਾਰ ਹਮਲਾ ਬੋਲਿਆ ਜਾ ਰਿਹਾ ਹੈ। ਸਰਕਾਰੀ ਪੈਟਰੋਲ ਵੰਡ ਕੰਪਨੀਆਂ ਦੇ ਨੋਟੀਫਿਕੇਸ਼ਨ ਅਨੁਸਾਰ ਅੱਜ ਪੈਟਰੋਲ ਦੀਆਂ ਕੀਮਤਾਂ ਨਹੀਂ ਵਧਾਈਆਂ ਗਈਆਂ ਜਦਕਿ ਡੀਜ਼ਲ ਦੀ ਕੀਮਤ 48 ਪੈਸੇ ਲਿਟਰ ਵਧਾਈ ਗਈ ਹੈ।

Previous articleਪਾਕਿ ’ਤੇ ਹਮਲੇ ਦੀ ਯੋਜਨਾ ਘੜ ਰਿਹੈ ਭਾਰਤ: ਕੁਰੈਸ਼ੀ
Next articleਵਿਸ਼ਵ ਕਰਾਟੇ ਫੈਡਰੇਸ਼ਨ ਵੱਲੋਂ ਭਾਰਤੀ ਐਸੋੋਸੀਏਸ਼ਨ ਦੀ ਮਾਨਤਾ ਰੱਦ