ਸਰਕਾਰ ਵੱਲੋਂ ਤੇਲ ਕੀਮਤਾਂ ’ਚ ਵਾਧੇ ਦੀ ਖੇਡ ਸ਼ੁਰੂ: ਅੱਜ ਪੈਟਰੋਲ 19 ਪੈਸੇ ਤੇ ਡੀਜ਼ਲ 21 ਪੈਸੇ ਪ੍ਰਤੀ ਲਿਟਰ ਮਹਿੰਗਾ ਹੋਇਆ

ਨਵੀਂ ਦਿੱਲੀ (ਸਮਾਜ ਵੀਕਲੀ) : ਪੰਜਾ ਰਾਜਾਂ ਵਿੱਚ ਵਿਧਾਨ ਸਭਾਵਾਂ ਦੀਆਂ ਚੋਣਾਂ ਖਤਮ ਹੋਣ ਤੋਂ ਬਾਅਦ ਦੇਸ਼ ਵਿੱਚ ਤੇਲ ਕੀਮਤਾਂ ਵਿੱਚ ਵਾਧੇ ਦੀ ਖੇਡ ਸ਼ੁਰੂ ਹੋ ਗਈ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬੁੱਧਵਾਰ ਨੂੰ ਲਗਾਤਾਰ ਦੂਜੇ ਦਿਨ ਵਧੀਆਂ। ਪੱਛਮੀ ਬੰਗਾਲ ਸਣੇ ਪੰਜ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਕੀਮਤਾਂ ਨੂੰ 18 ਦਿਨ ਤੱਕ ਰੋਕੀ ਰੱਖਿਆ। ਅੱਜ ਪੈਟਰੋਲ 19 ਪੈਸੇ ਤੇ ਡੀਜ਼ਲ 21 ਪੈਸੇ ਪ੍ਰਤੀ ਲਿਟਰ ਮਹਿੰਗਾ ਹੋ ਗਿਆ। ਦਿੱਲੀ ਵਿੱਚ ਹੁਣ ਪੈਟਰੋਲ ਹੁਣ 90.74 ਰੁਪਏ ਤੇ ਡੀਜ਼ਲ 81.12 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleMessiah!! Venerable Dr. Saranapala
Next articleਕਰੋਨਾਵਾਇਰਸ: ਚੰਡੀਗੜ੍ਹ ਵਿੱਚ ਸੱਤ ਦਿਨਾਂ ਲਈ ਸਖ਼ਤੀ