ਸਰਦੂਲਗੜ੍ਹ: ਨੌਜਵਾਨ ਦੀ ਲਾਸ਼ ਕੌਮੀ ਮਾਰਗ ’ਤੇ ਰੱਖੀ, ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ

ਸਰਦੂਲਗੜ੍ਹ (ਸਮਾਜ ਵੀਕਲੀ): ਪਿੰਡ ਭੰਮੇ ਖੁਰਦ ਦੇ ਵਾਸੀਆਂ ਵੱਲੋਂ ਧਰਨਾ ਲਗਾ ਕੇ ਮਾਨਸਾ-ਸਿਰਸਾ ਨੈਸ਼ਨਲ ਕੌਮੀ ਮਾਰਗ ਜਾਮ ਕਰ ਦਿੱਤਾ। ਧਰਨੇ ਦੌਰਾਨ ਉਨ੍ਹਾਂ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪਿੰਡ ਭੰਮੇ ਖੁਰਦ ਦੇ ਨੌਜਵਾਨ ਰਾਮ ਸਿੰਘ ਪੁੱਤਰ ਗੁਰਦੇਵ ਸਿੰਘ ਨੇ ਬੁੱਧਵਾਰ ਦੀ ਰਾਤ ਨੂੰ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਸੀ। ਖੁਦਕੁਸ਼ੀ ਕਰਨ ਤੋਂ ਪਹਿਲਾਂ ਉਸ ਨੇ ਕੁਝ ਵਿਅਕਤੀਆਂ ਖ਼ਿਲਾਫ਼ ਉਸ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਆਡੀਓ ਰਿਕਾਰਡਿੰਗ ਕਰਕੇ ਗੰਭੀਰ ਦੋਸ਼ ਲਗਾਏ ਸਨ। ਰਾਮ ਸਿੰਘ ਦੀ ਦੇਹ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸ ਦਾ ਸਸਕਾਰ ਕਰਨ ਦੀ ਬਜਾਏ ਸਮੂਹ ਪਿੰਡ ਵਾਸੀਆਂ, ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਲਾਸ਼ ਨੂੰ ਸੜਕ ਤੇ ਰੱਖ ਕੇ ਮਾਨਸਾ-ਸਿਰਸਾ ਕੌਮੀ ਮਾਰਗ ’ਤੇ ਧਰਨਾ ਲਗਾ ਕੇ ਉਸ ਨੂੰ ਜਾਮ ਕਰ ਦਿੱਤਾ।

ਧਰਨਾਕਾਰੀ ਮੰਗ ਕਰ ਰਹੇ ਹਨ ਕਿ ਰਾਮ ਸਿੰਘ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲਿਆਂ ਦੇ ਖ਼ਿਲਾਫ਼ ਪੁਲਸ ਨੇ ਬੇਸ਼ੱਕ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਪਰ ਪੁਲੀਸ ਨੇ ਅਜੇ ਤਕ ਕਿਸੇ ਦੀ ਵੀ ਗ੍ਰਿਫ਼ਤਾਰੀ ਨਹੀਂ ਪਾਈ। ਉਨ੍ਹਾਂ ਮੰਗ ਕੀਤੀ ਕਿ ਪੁਲੀਸ ਵੱਲੋਂ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਜੇਲ੍ਹ ਵਿਚ ਸੁੱਟਿਆ ਜਾਵੇ। ਇਹ ਕੌਮੀ ਮਾਰਗ ਜਾਮ ਹੋਣ ਕਰਕੇ ਇਸ ਰਸਤਿਓਂ ਲੰਘਣ ਵਾਲੇ ਰਾਹਗੀਰਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਵੱਡੀਆਂ ਗੱਡੀਆਂ ਅਤੇ ਟਰੱਕਾਂ ਦਾ ਸੜਕ ’ਤੇ ਲੰਮਾ ਜਾਮ ਵੇਖਣ ਨੂੰ ਮਿਲਿਆ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਹਾਰਾਸ਼ਟਰ: ਫੈਕਟਰੀ ’ਚੋਂ ਗੈਸ ਲੀਕ ਹੋਣ ਕਾਰਨ ਲੋਕਾਂ ਵਿੱਚ ਦਹਿਸ਼ਤ
Next articleਅਫ਼ਗਾਨਿਸਤਾਨ: ਬੰਬ ਧਮਾਕੇ ’ਚ ਚਾਰ ਹਲਾਕ