ਸਰਬੰਸ ਦਾਨੀ :ਸ੍ਰੀ ਗੁਰੂ ਗੋਬਿੰਦ ਸਿੰਘ ਜੀ

ਡਾ. ਚਰਨਜੀਤ ਸਿੰਘ ਗੁਮਟਾਲਾ

(ਸਮਾਜ ਵੀਕਲੀ)

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬਿਹਾਰ ਸੂਬੇ ਦੇ ਪ੍ਰਸਿੱਧ ਸ਼ਹਿਰ ਪਟਨਾ ਜਿਸ ਦਾ ਉਸ ਸਮੇਂ ਨਾਂ ਪਾਟਲੀਪੁਤਰ ਸੀ ਵਿੱਚ 22 ਦਸੰਬਰ ਸੰਨ 1666 ਈ. ਪੋਹ ਸੁਦੀ ਸਤਵੀਂ ਵਾਲੇ ਦਿਨ ਅਵਤਾਰ ਧਾਰਿਆ। ਦੇ ਪਿਤਾ ਨੌਵੇਂ ਗੁਰੂ ਤੇਗ ਬਹਾਦਰ ਜੀ ਸਨ ਅਤੇ ਦਾਦਾ ਛੇਵੇਂ ਗੁਰੂ ਸ੍ਰੀ ਹਰਿ ਗੋਬਿੰਦ ਜੀ ਸਨ।ਮਾਤਾ ਦਾ ਨਾਂ ਮਾਤਾ ਗੁਜਰੀ ਸੀ।ਬਾਲ ਗੁਰੂ ਗੋਬਿੰਦ ਰਾਇ ਪੰਜ ਛੇ ਸਾਲ ਪਟਨਾ ਰਹੇ। ਇੱਥੇ ਇਨ੍ਹਾਂ ਦੇ ਕਈ ਕੌਤਕ ਪ੍ਰਸਿੱਧ ਹਨ ।ਇੱਥੇ ਹੀ ਬੰਗਾਲੀ, ਹਿੰਦੀ, ਪੰਜਾਬੀ, ਫਾਰਸੀ, ਸੰਸਕ੍ਰਿਤ, ਬ੍ਰਜੀ ਆਦਿ ਬੋਲੀਆਂ ਸਿਖੀਆਂ।

ਗੁਰੂ ਤੇਗ਼ ਬਹਾਦਰ ਜੀ 1671 ਈ. ਦੇ ਸ਼ੁਰੂ ਵਿੱਚ ਪ੍ਰਵਾਰ ਨੂੰ ਪਟਨਾ ਛੱਡ ਕੇ ਵੈਸਾਖੀ ਦੇ ਕਰੀਬ ਆਨੰਦਪੁਰ (ਮਾਖੋਵਾਲ) ਪੁੱਜ ਗਏ। ਛੇਤੀ ਹੀ ਉਨ੍ਹਾਂ ਪ੍ਰਵਾਰ ਨੂੰ ਵਾਪਸ ਮੰਗਵਾਇਆ।ਇੱਥੇ ਹੀ ਔਰੰਗਜ਼ੇਬ ਤੋਂ ਦੁੱਖੀ ਕਸ਼ਮੀਰੀ ਪੰਡਿਤਾਂ ਦੀ ਵਿੱਥਿਆ ਸੁਣ ਕੇ ਗੁਰੂ ਜੀ 7 ਸਾਲ ਦੇ ਬਾਲਕ ਗੁਰੂ ਗੋਬਿੰਦ ਰਾਇ ਜੀ ਨੂੰ ਗੁਰ-ਗੱਦੀ ਸੌਂਪ ਕੇ ਕੁਝ ਮੁੱਖੀ ਸਿੱਖਾਂ ਸਮੇਤ ਦਿੱਲੀ  ਨੂੰ ਰਵਾਨਾ ਹੋਇ ।ਡਾ. ਦੀਵਾਨ ਸਿੰਘ ਨੇ ਆਪਣੀ ਪੁਸਤਕ ‘ਦਸਮ ਗੁਰੂ ਜੀਵਨ ਤੇ ਸਖ਼ਸ਼ੀਅਤ’ ਵਿਚ ਵਿਸਥਾਰ ਨਾਲ ਲਿਖਦੇ ਹੋਏ ਇਹ ਸਮਾਂ 1673 ਈ. ਦਾ ਲਿਖਿਆ ਹੈ। ਦੋ ਕੁ ਸਾਲ ਗੁਰੂ ਜੀ ਨੇ ਪ੍ਰਚਾਰ ਵਿੱਚ ਬਿਤਾਏ ਸਨ ਤਾਂ ਜਦ ਗੁਰੂ ਜੀ ਆਗਰੇ ਠਹਿਰੇ ਹੋਏ ਸਨ ਤਾਂ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਦਿੱਲੀ ਲਿਆਂਦਾ ਗਿਆ। ਔਰੰਗਜ਼ੇਬ ਦੇ ਹੁਕਮ ਨਾਲ ਉਨ੍ਹਾਂ ਨੂੰ ਅਤੇ ਭਾਈ ਮਤੀਦਾਸ ਜੀ, ਭਾਈ ਦਿਆਲ ਦਾਸ ਜੀ, ਭਾਈ ਸਤੀ ਦਾਸ ਜੀ ਆਦਿ ਸਿੱਖਾਂ ਨੂੰ ਸ਼ਹੀਦ ਕਰ ਦਿੱਤਾ ਗਿਆ।

1675 ਤੋਂ 1688 ਈ. ਦਾ ਸਮਾਂ ਸਿੱਖ ਸ਼ਕਤੀ ਦੇ ਸੰਗਠਨ ਦਾ ਸਮਾਂ ਸੀ। ਸੈਨਿਕ ਅਤੇ ਬੀਰ ਰਸੀ ਜੋਸ਼ ਵਧਾਉਣ ਲਈ ਰਣਜੀਤ ਨਗਾਰਾ ਤਿਆਰ ਕਰਵਾਇਆ ਗਿਆ। ਜਿਸ ਦੀ ਆਵਾਜ਼ ਸਾਰੇ ਪਹਾੜੀ ਰਾਜਾਂ ਵਿੱਚ ਗੂੰਜ ਉਠੀ। ਇੱਕ ਸਿੱਖ ਦੁਨੀ ਚੰਦ ਕਾਬਲ ਤੋਂ ਇੱਕ ਬਹੁਤ ਸੁੰਦਰ ਅਤੇ ਕੀਮਤੀ ਸ਼ਮਿਆਨਾ ਬਣਵਾ ਕੇ ਲਿਆਇਆ ਤੇ ਗੁਰੂ ਜੀ ਨੂੰ ਭੇਟ ਕੀਤਾ, ਜਿਸ ਦੀ ਕੀਮਤ ਢਾਈ ਲੱਖ ਰੁਪਏ ਸੀ। ਆਸਾਮ ਦਾ ਰਾਜਾ ਰਤਨ ਰਾਏ ਬਹੁਤ ਕੀਮਤੀ ਤੋਹਫੇ ਜਿਨ੍ਹਾਂ ਵਿੱਚ ਇੱਕ ਸੁੰਦਰ ਹਾਥੀ, ਇੱਕ ਤਖ਼ਤ, ਪੰਜ ਵਧੀਆ ਤੇ ਸਜੇ ਸਜਾਏ ਘੋੜੇ, ਇੱਕ ਅਦੁੱਤੀ ਹਥਿਆਰ ਜਿਸ ਵਿੱਚੋਂ ਪੰਜ ਹਥਿਆਰ ਨਿਕਲਦੇ ਸਨ ਅਤੇ ਹੋਰ ਕਿੰਨਾਂ ਕੀਮਤੀ ਸਾਜੋ-ਸਾਮਾਨ ਸੀ।

ਗੁਰੂ ਸਾਹਿਬ ਦੀ ਸ਼ਕਤੀ ਵੱਧਦੀ ਵੇਖ ਕੇ ਬਿਲਾਸਪੁਰ ਦਾ ਰਾਜਾ ਭੀਮ ਚੰਦ ਈਰਖਾ ਦੀ ਅੱਗ ਵਿੱਚ ਸੜਨ ਲੱਗ ਪਿਆ। ਜਿਸ ਦਾ ਸਿੱਟਾ ਪਹਿਲੀ ਲੜਾਈ ਭੰਗਾਲੀ ਦੇ ਯੁੱਧ ਦਾ ਕਾਰਨ ਬਣੀ ਜੋ 1688 ਈ.ਵਿਚ ਲੜੀ ਗਈ। 1677 ਈ. ਵਿੱਚ ਆਪ ਦੀ ਸ਼ਾਦੀ ਲਾਹੌਰ ਦੇ ਸਿੱਖ ਭਾਈ ਭਿਖੀਆ ਦੀ ਲੜਕੀ ਜੀਤੋ ਨਾਲ ਆਨੰਦਪੁਰ ਸਾਹਿਬ ਹੋਈ।

1685 ਈ. ਵਿੱਚ ਨਾਹਨ ਦੇ ਰਾਜਾ ਮੇਦਨੀ ਪ੍ਰਕਾਸ਼ ਦੇ ਸੱਦੇ ‘ਤੇ ਆਪਣੀ ਸੈਨਾ ਤੇ ਪ੍ਰਵਾਰ ਸਮੇਤ ਆਪ ਨਾਹਨ ਚਲੇ ਗਏ। ਰਾਜੇ ਦੀ ਬੇਨਤੀ ਕਰਨ ‘ਤੇ ਜਮਨਾ ਕੰਢੇ ਰਮਣੀਕ ਥਾਂ ‘ਤੇ 12 ਦਿਨਾਂ ਵਿੱਚ ਹੀ ਕਿਲ੍ਹਾ ਤਿਆਰ ਕਰਵਾਇਆ ਜਿਸ ਦਾ ਨਾਂ ਪਾਉਂਟਾ (ਪੈਰ ਰੱਖਣ ਦੀ ਥਾਂ) ਰੱਖਿਆ। ਏਥੇ ਆਪ ਤਿੰਨ ਸਾਲ ਰਹੇ ਤੇ ਬਹੁਤ ਸਾਰਾ ਸਾਹਿਤ ਰਚਿਆ।1688 ਈ. ਇੱਥੇ ਰਹਿੰਦਿਆਂ ਸਭ ਤੋਂ ਵੱਡੀ ਘਟਨਾ ਭੰਗਾਣੀ ਦਾ ਯੁੱਧ ਹੋਇਆ, ਜਿਸ ਵਿਚ ਗੁਰੂ ਜੀ ਦੀ ਸੈਨਾ ਨੂੰ ਬੜੀ ਭਾਰੀ ਜਿੱਤ ਹੋਈ ।

ਪਾਉਂਟਾ ਸਾਹਿਬ ਵਿੱਚ ਹੀ ਵੱਡੇ ਸਾਹਿਬਜ਼ਾਦੇ ਅਜੀਤ ਸਿੰਘ ਦਾ ਸੰਨ 1687 ਵਿੱਚ ਜਨਮ ਹੋਇਆ। ਭੰਗਾਣੀ ਦੇ ਯੁੱਧ ਤੋਂ ਬਾਅਦ 1688 ਈ. ਵਿੱਚ ਗੁਰੂ ਸਾਹਿਬ ਆਨੰਦਪੁਰ ਵਾਪਿਸ ਆ ਗਏ। ਗੁਰੂ ਜੀ ਦੇ ਬਾਕੀ ਤਿੰਨ ਸਾਹਿਬਜ਼ਾਦਿਆਂ ਦਾ ਜਨਮ ਵੀ ਇੱਥੇ ਹੀ ਹੋਇਆ । 1690 ਈ. ਨਦੌਣ ਦੀ ਲੜਾਈ ਹੋਈ।

ਗੁਰੂ ਜੀ ਨੇ ਸਿੱਖਾਂ ਨੂੰ ਨਿਆਰਾ ਰੂਪ ਦੇਣ ਲਈ 1699 ਦੀ ਵਿਸਾਖੀ ਨੂੰ ਖ਼ਾਲਸਾ ਪੰਥ ਦੀ ਸਾਜਨਾ ਕੀਤੀ। ਖ਼ਾਲਸਾ ਪੰਥ ਦੀ ਸਾਜਣਾ ਨਾਲ ਪਹਾੜੀ ਰਾਜਿਆਂ ਵਿੱਚ ਗੁਰੂ ਜੀ ਪ੍ਰਤੀ ਈਰਖਾ ਹੋਰ ਵੱਧ ਗਈ। ਸੂਬਾ ਸਰਹੰਦ ਨੇ ਦਸ ਹਜ਼ਾਰ ਫੌਜ ਸਮੇਤ ਜਰਨੈਲ ਅਦੀਨਾ ਬੇਗ ਅਤੇ ਪੈਂਦਾ ਖ਼ਾਨ ਨੂੰ ਆਨੰਦਪੁਰ ‘ਤੇ ਹਮਲਾ ਕਰਨ ਲਈ ਭੇਜਿਆ। ਇਸ ਵਿੱਚ ਜਿੱਤ ਗੁਰੂ ਜੀ ਦੀ ਹੀ ਹੋਈ।

ਇਨ੍ਹਾਂ ਦਿਨਾਂ ਵਿੱਚ ਰੁਹਤਾਸ ਦੇ ਇੱਕ ਸਿੱਖ ਨੇ ਆਪਣੀ ਲੜਕੀ ਸਾਹਿਬ ਦੀ ਸ਼ਾਦੀ ਗੁਰੂ ਜੀ ਨਾਲ ਇੱਕ ਪ੍ਰਣ ਅਨੁਸਾਰ ਕੀਤੀ। ਗੁਰੂ ਜੀ ਨੇ ਅੰਮ੍ਰਿਤ ਛਕਾ ਕੇ ਉਸ ਦਾ ਨਾਂ ਸਾਹਿਬ ਕੌਰ ਰੱਖਿਆ। ਇਸੇ ਸਮੇਂ ਭਾਈ ਰਾਮ ਕੁੰਵਰ (ਬਾਬਾ ਬੁੱਢਾ ਜੀ ਦੇ ਵੰਸ਼ਜ) ਨੂੰ ਗੁਰੂ ਜੀ ਨੇ ਅੰਮ੍ਰਿਤ ਛਕਾਇਆ ਤੇ ਉਸ ਦਾ ਨਾਂ ਭਾਈ ਗੁਰਬਖਸ਼ ਸਿੰਘ ਰੱਖਿਆ। ਇਸੇ ਲੜਾਈ ਦੌਰਾਨ  ਭਾਈ ਘਨ੍ਹਈਆ ਵਾਲਾ ਪ੍ਰਸੰਗ ਵਾਪਰਿਆ।

ਮੁਗ਼ਲਾਂ ਅਤੇ ਪਹਾੜੀ ਰਾਜਿਆਂ ਦਾ ਨਿਸ਼ਾਨਾ ਆਨੰਦਪੁਰ ਸੀ। ਲਗਾਤਾਰ 8 ਮਹੀਨੇ ਤੋ ਆਨੰਦਪੁਰ ਸਾਹਿਬ ਨੂੰ ਘੇਰਾ ਪਾਇਆ ਗਿਆ । ਬਿਕ੍ਰਮੀ ਸੰਮਤ 1762 ਦੀ 6- ਪੋਹ ਦੀ ਦਰਮਿਆਨੀ ਰਾਤ ਨੂੰ ਆਨੰਦ ਗੜ ਦਾ ਕਿਲ੍ਹਾ ਖਾਲੀ ਕਰਨ ਤੋਂ ਬਾਅਦ ਮੁਗ਼ਲਾਂ ਅਤੇ ਪਹਾੜੀ ਰਾਜਿਆਂ ਨੇ ਚੁੱਕੀਆਂ ਕਸਮਾਂ ਨੂੰ ਤੋੜ ਕੇ

Previous articleਕਿਸਾਨਾਂ ਨੇ ਟ੍ਰੈਕਟਰ ਕਾਰ ਰੋਸ਼ ਮਾਰਚ ਕੱਢਕੇ ਕੇਂਦਰ ਸਰਕਾਰ ਨੂੰ 26 ਜਨਵਰੀ ਦਾ ਦਿਖਾਇਆ ਟ੍ਰੇਲਰ
Next articleਕਿਸਾਨ ਅੜੀ ਛੱਡ ਕੇ ਕਾਨੂੰਨੀ ਮੱਦਾਂ ’ਤੇ ਚਰਚਾ ਕਰਨ: ਤੋਮਰ