ਸਰਵ ਸਿੱਖਿਆ ਅਭਿਆਨ ਮਿਡ ਡੇਅ ਮੀਲ ਦਫਤਰੀ ਕਰਮਚਾਰੀਆਂ ਵੱਲੋਂ ਪਟਿਆਲਾ ਵਿਖੇ ਸੂਬਾ ਪੱਧਰੀ ਰੈਲੀ 7 ਨੂੰ

ਮੁਲਾਜ਼ਮ ਸਿੱਖਿਆ ਮੰਤਰੀ ਦੇ ਰਵੱਈਏ ਤੋਂ ਬੇਹੱਦ ਨਿਰਾਸ਼ -ਰਮੇਸ਼ ਲਾਧੁਕਾ 

ਹੁਸੈਨਪੁਰ (ਸਮਾਜ ਵੀਕਲੀ) (ਕੌੜਾ)- ਸਰਵ ਸਿੱਖਿਆ ਅਭਿਆਨ ਮਿਡ ਡੇਅ ਮੀਲ ਦਫਤਰੀ ਕਰਮਚਾਰੀਆਂ ਵਲੋਂ ਸਿੱਖਿਆ ਮੰਤਰੀ ਅਤੇ ਪਟਿਆਲਾ ਪ੍ਰਸ਼ਾਸਨ ਦੀ   ਵਾਅਦਾ ਖ਼ਿਲਾਫ਼ੀ ਵਿਰੁੱਧ 7 ਨਵੰਬਰ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਵ ਸਿੱਖਿਆ ਅਭਿਆਨ ਰਮਸਾ ਦਫਤਰੀ ਕਰਮਚਾਰੀ ਯੂਨੀਅਨ  ਦੇ ਆਗੂ ਰਮੇਸ਼ ਲਾਧੂਕਾ ਨੇ ਦੱਸਿਆ ਕਿ ਅਧਿਆਪਕਾਂ ਨੂੰ ਰੈਗੂਲਰ ਕਰਨ ਤੋਂ ਬਾਅਦ ਵੀ ਕਰੀਬ ਢਾਈ ਸਾਲਾਂ ਦੌਰਾਨ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨਾਲ ਦਫਤਰੀ ਮੁਲਾਜ਼ਮਾਂ ਦੀਆਂ ਅਣਗਿਣਤ ਮੀਟਿੰਗਾਂ ਹੋਈਆਂ   ਅਤੇ ਮੁਲਾਜ਼ਮਾਂ ਨੂੰ ਵੀ ਪੱਕਾ ਕਰਨ ਦਾ ਭਰੋਸਾ ਦਿਵਾਇਆ ਗਿਆ। ਪਰ ਅਜੇ ਤਕ ਇਹ ਸਿਰਫ਼ ਲਾਰਾ ਹੀ ਸਾਬਤ ਹੋਇਆ ਹੈ ।

ਉਨ੍ਹਾਂ ਕਿਹਾ ਕਿ ਦਫਤਰੀ ਮੁਲਾਜ਼ਮਾਂ ਵੱਲੋਂ ਸਿੱਖਿਆ ਮੰਤਰੀ ਨੂੰ ਡਿਗਰੀਆਂ ਮੋਡ਼ਨ ਸਬੰਧੀ 10 ਅਕਤੂਬਰ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਰੈਲੀ ਰੱਖੀ ਗਈ   ਜਿਸ ਦੌਰਾਨ ਪਟਿਆਲਾ ਪ੍ਰਸ਼ਾਸਨ ਵੱਲੋਂ 21 ਅਕਤੂਬਰ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਦਾ ਲਿਖਤੀ ਸਮਾਂ ਦਿੱਤਾ ਗਿਆ ਪਰ 21 ਅਕਤੂਬਰ ਨੂੰ ਮੀਟਿੰਗ ਨਹੀਂ ਕਰਵਾਈ ਗਈ। ਜਿਸ ਕਾਰਨ ਮੁਲਾਜ਼ਮ ਪਟਿਆਲਾ ਪ੍ਰਸ਼ਾਸਨ ਅਤੇ ਸਿੱਖਿਆ ਮੰਤਰੀ ਦੇ ਰਵੱਈਏ ਤੋਂ ਬੇਹੱਦ ਨਿਰਾਸ਼ ਹਨ   ਅਤੇ ਰੋਸ ਵਜੋਂ ਮੁਲਾਜ਼ਮ 7 ਨਵੰਬਰ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਰੈਲੀ ਕਰ ਕੇ ਸਿੱਖਿਆ ਮੰਤਰੀ ਦੀ ਰਿਹਾਇਸ਼ ਵਿਖੇ ਪਹੁੰਚ ਕੇ ਸਿੱਖਿਆ ਮੰਤਰੀ ਨੂੰ ਆਪਣੀਆਂ ਡਿਗਰੀਆਂ ਮੋੜਨਗੇ   ਉਨ੍ਹਾਂ ਦੱਸਿਆ  ਕੇ ਜ਼ਿਲ੍ਹਾ ਕਪੂਰਥਲਾ ਤੋਂ ਸੱਤ ਨਵੰਬਰ ਦੀ ਰੈਲੀ ਵਿੱਚ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ ।

Previous articleSRH look to continue form vs shaky RCB
Next articleਕਰਵਾ ਚੌਥ ਦੀ ਰਾਤ ਪਤਨੀ ਨੇ ਆਪਣੇ ਪਤੀ ਨੂੰ ਜਿੰਦਾ ਸਾੜਿਆ