ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਵੱਲੋਂ ਅੱਜ ਸਰਹੱਦੀ ਇਲਾਕੇ ’ਚ ਚੋਣ ਰੈਲੀਆਂ ਕੀਤੀਆਂ ਗਈਆਂ।
ਇਸ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਸਰਹੱਦੀ ਹਲਕੇ ਗੁਰਦਸਪੁਰ ਦਾ ਵਿਕਾਸ ਉਨ੍ਹਾਂ ਦਾ ਮੁੱਖ ਟੀਚਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਰੇਲ ਕੋਚ ਫੈਕਟਰੀ ਜਾਂ ਰੇਲਵੇ ਦੇ ਟਾਇਰ ਬਣਾਉਣ ਵਾਲੀ ਫੈਕਟਰੀ ਲਗਾਈ ਜਾਵੇਗੀ। ਇਸ ਲਈ ਜ਼ਿਲ੍ਹੇ ਵਿੱਚ ਲੋੜੀਂਦੀ ਥਾਂ ਦੀ ਪਛਾਣ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਜਦੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਸੀ ਤਾਂ ਕੇਂਦਰ ਸਰਕਾਰ ਤੋਂ ਪੰਜਾਬ ਨੂੰ ਵਿਕਾਸ ਲਈ ਵੱਡੀਆਂ ਗਰਾਂਟਾਂ ਅਤੇ ਪ੍ਰਾਜੈਕਟ ਮਿਲੇ ਸਨ ਪਰ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਐਲਾਨੀ ਗਈ ‘ਨਿਆਏ’ ਸਕੀਮ ਗਰੀਬਾਂ, ਛੋਟੇ ਕਿਸਾਨਾਂ, ਖੇਤ ਮਜ਼ਦੂਰਾਂ ਲਈ ਸਾਲਾਨਾ 72 ਹਜ਼ਾਰ ਰੁਪਏ ਆਮਦਨ ਦੀ ਗਾਰੰਟੀ ਦੇਵੇਗੀ। ਇਸ ਮੌਕੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਵੀ ਸੰਬੋਧਨ ਕੀਤਾ।
INDIA ਸਰਹੱਦੀ ਹਲਕੇ ਗੁਰਦਾਸਪੁਰ ਦਾ ਵਿਕਾਸ ਮੇਰਾ ਟੀਚਾ: ਜਾਖੜ