ਸਵੱਛਤਾ ਸਰਵੇਖਣ ‘ਚ ਮੋਹਰੀ ਹੋਣਾ ਸੂਬੇ ਦੀ ‘ਰੰਗਲਾ ਪੰਜਾਬ’ ਵੱਲ ਵੱਡੀ ਪੁਲਾਂਘ -ਸੱਜਣ ਸਿੰਘ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )– ਆਮ ਆਦਮੀ ਪਾਰਟੀ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੱਜਣ ਸਿੰਘ ਅਰਜਨਾ ਐਵਾਰਡੀ ਨੇ ਕਿਹਾ ਹੈ ਕਿ ‘ਸਵੱਛਤਾ ਸਰਵੇਖਣ-2022’ ਵਿੱਚ ਪੰਜਾਬ ਨੇ ਦੇਸ਼ ਦੇ ਪਹਿਲੇ ਪੰਜ ਸੂਬਿਆਂ ਵਿੱਚ ਆਪਣਾ ਨਾਂ ਦਰਜ ਕਰਵਾ ਕੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵੱਲ ਵੱਡੀ ਪੁਲਾਂਘ ਪੁੱਟੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ ਜਿਸ ਦੀ ਬਦੌਲਤ ਪੰਜਾਬ ਨੇ ਦੇਸ਼ ਭਰ ਵਿੱਚੋਂ ਪੰਜਵਾਂ ਅਤੇ ਉੱਤਰੀ ਜ਼ੋਨ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਕਰਵਾਏ ਗਏ ਇਸ ਸਫਾਈ ਸਰਵੇਖਣ ਵਿੱਚ ਪੰਜਾਬ ਨੇ ਦੇਸ਼ ਭਰ ਵਿੱਚੋਂ 2935 ਅੰਕ ਹਾਸਲ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚਲੀ ਨਿਰੋਲ ਇਮਾਨਦਾਰ ਸਰਕਾਰ ਨੇ ਦ੍ਰਿੜ ਇੱਛਾ ਸ਼ਕਤੀ ਨਾਲ ਸੂਬੇ ਦੇ ਕੁਦਰਤੀ ਸਰੋਤਾਂ, ਨਦੀਆਂ, ਦਰਿਆਵਾਂ ਅਤੇ ਜੰਗਲਾਂ ਆਦਿ ਨੂੰ ਬਚਾਉਣ ਲਈ ਸੱਚੇ ਦਿਲੋਂ ਮੁਹਿੰਮ ਚਲਾਈ ਹੋਈ ਹੈ, ਜਿਸ ਦੇ ਸਾਰਥਕ ਨਤੀਜੇ ਹੋਣੇ ਲਾਜ਼ਮੀ ਹਨ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਸੂਬਾ ਸਰਕਾਰ ਦੀ ਇਸ ਮੁਹਿੰਮ ਵਿੱਚ ਡੱਟ ਕੇ ਸਾਥ ਦੇਣ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜਿੰਦਗੀ ਬਾਰੇ ਰੀਝਾਂ ਗਰਜ਼ਾਂ ਸ਼ੌਕ…..
Next articleਏਹੁ ਹਮਾਰਾ ਜੀਵਣਾ ਹੈ -95