ਸਵੱਛ ਸਰਵੇਖਣ 2021

ਨੂਰਮਹਿਲ ਨਕੋਦਰ (ਹਰਜਿੰਦਰ ਛਾਬੜਾ)  (ਸਮਾਜ ਵੀਕਲੀ) : ਨਗਰ ਕੌਂਸਲ ਨੂਰਮਹਿਲ ਵੱਲੋਂ ਸ਼ਹਿਰ ਦੇ ਸਰਕਾਰੀ ਅਦਾਰਿਆਂ ਵਿਚਕਾਰ ਕਰਵਾਏ ਗਏ ਸਵੱਛਤਾ ਸਬੰਧੀ ਮੁਕਾਬਲਿਆਂ ਵਿੱਚ ਥਾਣਾ ਨੂਰਮਹਿਲ ਦੂਜੇ ਸਥਾਨ ‘ਤੇ ਰਿਹਾ। ਇਸ ਮੌਕੇ ਨੂਰਮਹਿਲ ਦੇ ਥਾਣਾ ਮੁਖੀ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਨੂਰਮਹਿਲ ਦੇ ਕਾਰਜ ਸਾਧਕ ਅਫਸਰ ਰਣਦੀਪ ਸਿੰਘ ਵੜੈਚ, ਨੰਬਰਦਾਰ ਯੂਨੀਅਨ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਲਾਇਨ ਅਸ਼ੋਕ ਸੰਧੂ ਨੰਬਰਦਾਰ ਨੂਰਮਹਿਲ ਅਤੇ ਹੋਰ ਪਤਵੰਤਿਆਂ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
Previous articleਸੇਵਾ ਕੇਂਦਰ ਰਾਹੀਂ ਹੁਣ ਮਿਲੇਗੀ ਪੀ.ਜੀ.ਆਰ.ਐਸ. ‘ਤੇ ਸ਼ਿਕਾਇਤ ਦਰਜ਼ ਕਰਵਾਉਣ ਦੀ ਸਹੂਲਤ
Next articleਸੀਸ ਤਲੀਆਂ ਤੇ ਧਰ ਲਿਆ…..