ਸ਼ਰਧਾਲੂਆਂ ਦੀ ਗਿਣਤੀ ਵਧਾਉਣ ਦੇ ਫ਼ੈਸਲੇ ਦਾ ਕੈਪਟਨ ਵੱਲੋਂ ਸਵਾਗਤ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਲਈ ਵੱਖਰੇ ਪਰਮਿਟ ਸਿਸਟਮ ਦੀ ਜ਼ਰੂਰਤ ਨੂੰ ਹਟਾਉਣ ਲਈ ਪਾਕਿਸਤਾਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਪਾਸਪੋਰਟ ਦੀ ਸ਼ਰਤ ਵੀ ਹਟਾਉਣ ਦੀ ਅਪੀਲ ਕੀਤੀ ਤਾਂ ਜੋ ਪੇਂਡੂ ਇਲਾਕਿਆਂ ਤੋਂ ਵੀ ਸ਼ਰਧਾਲੂਆਂ ਨੂੰ ਦਰਸ਼ਨ ਕਰਨ ਦੀ ਸਹੂਲਤ ਮਿਲ ਸਕੇ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਉਨ੍ਹਾਂ ਵੱਲੋਂ ਪਿਛਲੇ ਕੁਝ ਮਹੀਨਿਆਂ ਤੋਂ ਕੀਤੀਆਂ ਜਾ ਰਹੀਆਂ ਹੋਰ ਮੰਗਾਂ ਨੂੰ ਵੀ ਪ੍ਰਵਾਨ ਕਰਵਾਉਣ ਲਈ ਭਾਰਤ ਸਰਕਾਰ ਵੱਲੋਂ ਪਾਕਿਸਤਾਨ ’ਤੇ ਜ਼ੋਰ ਪਾਇਆ ਜਾਵੇਗਾ। ਉਨ੍ਹਾਂ ਪਾਕਿਸਤਾਨ ਵੱਲੋਂ ਓਸੀਆਈ ਅਤੇ ਪੀਆਈਓ ਕਾਰਡ ਹੋਲਡਰਾਂ ਨੂੰ ਇਜਾਜ਼ਤ ਦੇਣ ਤੇ ਰਾਵੀ ਦਰਿਆ ’ਤੇ ਪੁਲ ਦੀ ਉਸਾਰੀ ਕਰਨ ਲਈ ਭਾਰਤ ਦੀ ਮੰਗ ’ਤੇ ਸਹਿਮਤੀ ਪ੍ਰਗਟਾਉਣ ਦੀ ਸ਼ਲਾਘਾ ਕਰਦਿਆਂ ਇਸ ਨੂੰ ਅਗਾਂਹਵਧੂ ਕਦਮ ਦੱਸਿਆ।

Previous article5 ਹਜ਼ਾਰ ਸ਼ਰਧਾਲੂ ਰੋਜ਼ਾਨਾ ਕਰ ਸਕਣਗੇ ਬਿਨਾਂ ਵੀਜ਼ੇ ਤੋਂ ਯਾਤਰਾ
Next articleਕੈਪਟਨ ਦੀ ਟੀਮ ’ਚੋਂ ਸਿੱਧੂ ਆਊਟ