ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਇੱਥੇ ਜੱਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਹੀਦਾਂ ਪ੍ਰਤੀ ਆਪਣੀਆਂ ਭਾਵਨਾਵਾਂ ਜੱਲ੍ਹਿਆਂਵਾਲਾ ਬਾਗ ਵਿਚ ਯਾਤਰੂ ਕਿਤਾਬ ਵਿਚ ਦਰਜ ਕਰਦਿਆਂ ਉਨ੍ਹਾਂ ਲਿਖਿਆ ਕਿ ਦੇਸ਼ ਦੀ ਆਜ਼ਾਦੀ ਲਈ ਦਿੱਤੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਅਸੀਂ ਦੇਸ਼ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਸਲਾਮ ਕਰਦੇ ਹਾਂ, ਜਿਨ੍ਹਾਂ ਨੇ ਆਜ਼ਾਦੀ ਲਈ ਆਪਣਾ ਸਭ ਕੁਝ ਵਾਰ ਦਿੱਤਾ।
ਅੱਜ ਸਵੇਰੇ ਰਾਹੁਲ ਗਾਂਧੀ ਨੇ ਇੱਥੇ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦੀ ਸਮਾਰਕ ’ਤੇ ਫੁੱਲ ਮਾਲਾ ਭੇਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨਾਲ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਕੁਲ ਹਿੰਦ ਕਾਂਗਰਸ ਕਮੇਟੀ ਦੀ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਆਸ਼ਾ ਕੁਮਾਰੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਤੇ ਹੋਰ ਮੰਤਰੀ ਅਤੇ ਵਿਧਾਇਕ ਸ਼ਾਮਲ ਸਨ। ਸਾਰੇ ਕਾਂਗਰਸੀ ਆਗੂਆਂ ਨੇ ਸ਼ਹੀਦੀ ਸਮਾਰਕ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਮੌਨ ਧਾਰਨ ਕੀਤਾ। ਇਸ ਦੌਰਾਨ ਪੁਲੀਸ ਬੈਂਡ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸੰਗੀਤਕ ਧੁੰਨ ਵਜਾਈ। ਵਾਪਸੀ ਮੌਕੇ ਰਾਹੁਲ ਗਾਂਧੀ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ। ਉਨ੍ਹਾਂ ਨੇ ਦੇਸ਼ ਦੇ ਸੰਵਿਧਾਨ ਦੇ ਰਚੇਤਾ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ’ਤੇ ਵੀ ਫੁੱਲ ਮਾਲਾ ਭੇਟ ਕੀਤੀ।
HOME ਸ਼ਹੀਦਾਂ ਦੀਆਂ ਕੁਰਬਾਨੀਆਂ ਕਦੇ ਨਹੀਂ ਭੁਲਾਵਾਂਗੇ: ਰਾਹੁਲ