(ਸਮਾਜ ਵੀਕਲੀ): ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਕਾਰ ਗੋਲਡੀ ਬਰਾੜ ਨੇ ਦਾਅਵਾ ਕੀਤਾ ਹੈ ਕਿ ਦੀਪਕ ਮੁੰਡੀ ਅਤੇ ਉਸ ਦੇ ਸਾਥੀਆਂ ਨੂੰ ਪੰਜਾਬ ਤੇ ਦਿੱਲੀ ਪੁਲੀਸ ਨੇ ਨਹੀਂ ਬਲਕਿ ਨੇਪਾਲ ਪੁਲੀਸ ਨੇ ਕਾਬੂ ਕੀਤਾ ਸੀ। ਕੈਨੇਡਾ ਬੈਠੇ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ’ਤੇ ਪਾਈ ਪੋਸਟ ਵਿਚ ਲਿਖਿਆ ਹੈ ਕਿ ਨੇਪਾਲ ਬਾਰਡਰ ਤੋਂ ਕਾਬੂ ਕੀਤੇ ਗਏ ਤਿੰਨ ਸਾਥੀਆਂ ਨੂੰ ਪੰਜਾਬ ਲਿਆਂਦਾ ਜਾਵੇ ਅਤੇ ਪੁਲੀਸ ਉਨ੍ਹਾਂ ਨਾਲ ਕਿਸੇ ਤਰ੍ਹਾਂ ਦਾ ਧੱਕਾ ਨਾ ਕਰੇ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਪੁਲੀਸ ਨੇ ਦਿੱਲੀ ਪੁਲੀਸ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇਨ੍ਹਾਂ ਗੈਂਗਸਟਰਾਂ ਨੂੰ ਪੱਛਮੀ ਬੰਗਾਲ-ਨੇਪਾਲ ਸਰਹੱਦ ਤੋਂ ਕਾਬੂ ਕਰਨ ਦਾ ਦਾਅਵਾ ਕੀਤਾ ਸੀ।