ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦੇ ਆਗੂਆਂ ਦਾ ਵਫ਼ਦ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮਿਲਿਆ

ਕੈਂਪਸ਼ਨ - ਕਿਸਾਨਾਂ ਨੂੰ ਮੰਡੀਆਂ ਵਿੱਚ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਪੰਜਾਬ ਦੇ ਰਾਜਪਾਲ ਦੇ ਨਾਂ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮੰਗ ਪੱਤਰ ਦੇਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦੇ ਆਗੂ

ਕਿਸਾਨਾਂ ਨੂੰ ਮੰਡੀਆਂ ਵਿਚ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਰਾਜਪਾਲ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਮੰਡੀਆਂ ਵਿੱਚ ਕਣਕ ਵੇਚਣ ਆਏ ਕਿਸਾਨਾਂ ਨੂੰ ਪੇਸ਼ ਆ ਰਹੀਆਂ ਗੰਭੀਰ ਮੁਸ਼ਕਲਾਂ ਤੋਂ ਪੰਜਾਬ ਸਰਕਾਰ ਨੂੰ ਜਾਣੂ ਕਰਵਾਉਣ ਦੇ ਮਕਸਦ ਨਾਲ ਪੰਜਾਬ ਦੇ ਰਾਜਪਾਲ ਦੇ ਨਾਂ ਡਿਪਟੀ ਕਮਿਸ਼ਨਰ ਕਪੂਰਥਲਾ ਮੈਡਮ ਦੀਪਤੀ ਉਪਲ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦੇ ਅਹੁਦੇਦਾਰਾਂ ਦੇ ਵਫਦ ਨੇ ਇੱਕ ਲਿਖਤੀ ਮੰਗ ਪੱਤਰ ਸੌਂਪਿਆ।

ਸਾਬਕਾ ਕੈਬਨਿਟ ਮੰਤਰੀ ਪੰਜਾਬ ਹਲਕਾ ਸੁਲਤਾਨਪੁਰ ਲੋਧੀ ਡਾਕਟਰ ਉਪਿੰਦਰਜੀਤ ਕੌਰ , ਐਡਵੋਕੇਟ ਪਰਮਜੀਤ ਸਿੰਘ ਪੰਮਾ ਹਲਕਾ ਇੰਚਾਰਜ ਕਪੂਰਥਲਾ, ਸਰਵਣ ਸਿੰਘ ਕੁਲਾਰ ਹਲਕਾ ਇੰਚਾਰਜ ਫਗਵਾੜਾ, ਜਥੇਦਾਰ ਦਵਿੰਦਰ ਸਿੰਘ ਢਪਈ ਜ਼ਿਲ੍ਹਾ ਪ੍ਰਧਾਨ ਦਿਹਾਤੀ ਕਪੂਰਥਲਾ, ਜਥੇਦਾਰ ਹਰਜੀਤ ਸਿੰਘ ਵਾਲੀਆ ਜਿਲ੍ਹਾ ਪ੍ਰਧਾਨ ਸ਼ਹਿਰੀ ਕਪੂਰਥਲਾ, ਮਨਵੀਰ ਸਿੰਘ ਵਡਾਲਾ ਜਿਲ੍ਹਾ ਪ੍ਰਧਾਲ ਦਿਹਾਤੀ ਕਪੂਰਥਲਾ, ਦਰਬਾਰਾ ਸਿੰਘ ਵਿਰਦੀ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਕਪੂਰਥਲਾ, ਕੁਲਦੀਪ ਸਿੰਘ ਬੂਲੇ ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ ਕਪੂਰਥਲਾ ਅਤੇ ਸੁਰਜੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਆਦਿ ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦੇ ਅਹੁਦੇਦਾਰਾਂ ਨੇ ਇਕ ਲਿਖਤੀ ਮੰਗ ਪੱਤਰ ਰਾਹੀਂ ਪੰਜਾਬ ਦੇ ਰਾਜਪਾਲ ਦੇ ਧਿਆਨ ਵਿਚ ਲਿਆਂਦਾ ਕਿ ਕਣਕ ਦੀ ਖਰੀਦ ਨੂੰ ਲੈ ਕੇ ਜ਼ਿਲੇ ਦੀਆਂ ਤਕਰੀਬਨ ਸਾਰੀਆਂ ਮੰਡੀਆਂ ਵਿੱਚ ਹਾਹਾਕਾਰ ਮੱਚੀ ਹੋਈ ਹੈ।

ਜ਼ਿਆਦਾਤਰ ਮੰਡੀਆਂ ਵਿੱਚ ਬਾਰਦਾਨੇ ਦੀ ਭਾਰੀ ਘਾਟ ਕਰਕੇ ਕਣਕ ਦੀ ਖਰੀਦ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਵਾਰ ਵਾਰ ਮ ਤਲਾਕ ਹੋਣ ਦੇ ਬਾਵਜੂਦ ਵੀ ਸਮੱਸਿਆ ਹੱਲ ਨਹੀਂ ਹੋ ਰਹੀ ਹੈ,ਇਸੇ ਤਰ੍ਹਾਂ ਜੋ ਕਣਕ ਖਰੀਦੀ ਜਾ ਚੁੱਕੀ ਹੈ, ਉਸ ਦੀ ਲਿਫਟਿੰਗ ਨਾ ਹੋਣ ਕਰਕੇ ਵੀ ਵੱਖ ਵੱਖ ਮੰਡੀਆਂ ਵਿੱਚ ਕਣਕ ਦੇ ਅੰਬਾਰ ਲੱਗੇ ਹੋਏ ਹਨ, ਕਈ ਮੰਡੀਆਂ ਵਿੱਚ ਨਵੀਂ ਜਾਨ ਫੂਕਣ ਲਈ ਵੀ ਥਾਂ ਨਹੀਂ ਬਚੀ ਅਤੇ ਮਜਬੂਰਨ ਲੋਕਾਂ ਨੂੰ ਆਪਣੇ ਘਰਾਂ ਵਿਚ ਹੀ ਕਣਕ ਰੱਖਣੀ ਪੈ ਰਹੀ ਹੈ,। ਕਣਕ ਦੀ ਫ਼ਸਲ ਦੀ ਅਦਾਇਗੀ ਨੂੰ ਲੈ ਕੇ ਕਿਸਾਨ ਅਤੇ ਆੜ੍ਹਤੀਏ ਪਰੇਸ਼ਾਨ ਹਨ ਕਿਉਂ ਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਨਵਾਂ ਪੋਰਟਲ ਲਗਾਤਾਰ ਕਈ ਕਈ ਦਿਨ ਬੰਦ ਪਿਆ ਰਹਿੰਦਾ ਹੈ , ਜਦ ਕਰਕੇ ਜੰਨਤ ਦਾ ਵੇਰਵਾ ਇਕੱਤਰ ਕਰਨਾ ਬਹੁਤ ਮੁਸ਼ਕਲ ਹੋ ਗਿਆ ਹੈ।

ਇਸ ਨਾਲ ਵੱਡੇ ਪੱਧਰ ਉਤੇ ਭਰਿਸ਼ਟਾਚਾਰ ਵੀ ਹੈ ਸ਼ੁਰੂ ਹੋ ਗਿਆ ਹੈ। ਅਕਾਲੀ ਆਗੂਆਂ ਨੇ ਦੱਸਿਆ ਕਿ ਕਣਕ ਦੇ ਵੇਰਵੇ ਪੋਰਟਲ ਉੱਤੇ ਅਪਲੋਡ ਨਾ ਹੋਣ ਸਦਕਾ ਕਿਸਾਨਾਂ ਨੂੰ ਅਦਾਇਗੀ ਵਿੱਚ ਬਹੁਤ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  ਉਕਤ ਅਕਾਲੀ ਆਗੂਆਂ ਨੇ ਮੰਗ ਪੱਤਰ ਰਾਹੀਂ ਪੰਜਾਬ ਦੇ ਰਾਜਪਾਲ ਪਾਸੋਂ ਪੁਰਜ਼ੋਰ ਸ਼ਬਦਾਂ ਵਿੱਚ ਮੰਗ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਕਣਕ ਦੀ ਖਰੀਦ ਵੇਚ ਸੰਬੰਧੀ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਪੰਜਾਬ ਸਰਕਾਰ ਨੂੰ ਆਦੇਸ਼ ਜਾਰੀ ਕਰਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਆਨ ਲਾਈਨ ਪ੍ਰੋਗਰਾਮ ਆਜ਼ਾਦੀ ਸੰਗਰਾਮ ਦੇ ਮੁਢਲੇ ਇਨਕਲਾਬੀਆਂ ਦੇ ਨਾਮ ਕੀਤਾ
Next articleਕਹਾਣੀਕਾਰ ‘ਪ੍ਰੇਮ ਗੋਰਖੀ’ ਸਾਡੇ ਵਿਚ ਨਹੀਂ ਰਹੇ