ਸਾਬਕਾ ਕੇਂਦਰੀ ਮੰਤਰੀ ਅਰੁਣ ਸ਼ੋਰੀ ਬੀਤੀ ਰਾਤ ਇਥੇ ਗਸ਼ ਖਾ ਕੇ ਡਿੱਗ ਗਏ। ਉਨ੍ਹਾਂ ਨੂੰ ਫੌਰੀ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਮੁਤਾਬਕ ਸ਼ੋਰੀ ਨੂੰ ਪੂਰੀ ਸੁਰਤ ਹੈ ਤੇ ਉਨ੍ਹਾਂ ਦੇ ਸਾਰੇ ਜ਼ਰੂਰੀ ਟੈਸਟ ਕੀਤੇ ਗਏ ਹਨ। ਮੌਜੂਦਾ ਸਮੇਂ ਉਹ ਡਾਕਟਰਾਂ ਦੀ ਨਿਗਰਾਨੀ ਅਧੀਨ ਹਨ। ਸਾਬਕਾ ਰਾਜ ਸਭਾ ਮੈਂਬਰ ਸ਼ੋਰੀ ਕੇਂਦਰ ਵਿੱਚ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਵਾਲੀ ਸਰਕਾਰ ਵਿੱਚ ਸੰਚਾਰ, ਸੂਚਨਾ ਤਕਨਾਲੋਜੀ ਤੇ ਅਪਨਿਵੇਸ਼ ਮੰਤਰੀ ਰਹਿ ਚੁੱਕੇ ਹਨ।
INDIA ਸਾਬਕਾ ਕੇਂਦਰੀ ਮੰਤਰੀ ਅਰੁਣ ਸ਼ੋਰੀ ਹਸਪਤਾਲ ਦਾਖ਼ਲ