ਨਵੀਂ ਦਿੱਲੀ (ਸਮਾਜਵੀਕਲੀ) : ਗੂਗਲ ਪੇਅ ਨੇ ਅੱਜ ਕਿਹਾ ਕਿ ਊਸ ਦੀ ਐਪ ਰਾਹੀਂ ਜਿੰਨਾ ਵੀ ਲੈਣ-ਦੇਣ ਕੀਤਾ ਜਾਂਦਾ ਹੈ ਉਹ ਭਾਰਤੀ ਰਿਜ਼ਰਵ ਬੈਂਕ ਤੇ ਭਾਰਤੀ ਕੌਮੀ ਭੁਗਤਾਨ ਕਾਰਪੋਰੇਸ਼ਨ (ਐੱਨਪੀਸੀਆਈ) ਦੇ ਦਿਸ਼ਾ ਨਿਰਦੇਸ਼ ਤਹਿਤ ਪੂਰੀ ਤਰ੍ਹਾਂ ਸੁਰੱਖਿਅਤ ਹੈ।
ਗੂਗਲ ਦੇ ਬੁਲਾਰੇ ਨੇ ਕਿਹਾ, ‘ਸੋਸ਼ਲ ਮੀਡੀਆ ’ਤੇ ਅਜਿਹਾ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਗੂਗਲ ਪੇਅ ਰਾਹੀਂ ਜੋ ਵੀ ਭੁਗਤਾਨ ਕੀਤਾ ਜਾਂਦਾ ਹੈ ਉਹ ਸੁਰੱਖਿਅਤ ਨਹੀਂ ਹੈ ਅਤੇ ਇਸ ਦੀ ਐਪ ਮਾਨਤਾ ਪ੍ਰਾਪਤ ਨਹੀਂ ਹੈ। ਇਹ ਪੂਰੀ ਤਰ੍ਹਾਂ ਗਲਤ ਹੈ ਤੇ ਇਸ ਬਾਰੇ ਐੱਨਪੀਸੀਆਈ ਦੀ ਵੈੱਬਸਾਈਟ ’ਤੇ ਜਾ ਕੇ ਪੜਤਾਲ ਕੀਤੀ ਜਾ ਸਕਦੀ ਹੈ।’