ਨਵੀਂ ਦਿੱਲੀ: ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦੀ ਭੈਣ ਸਾਰਾ ਅਬਦੁੱਲਾ ਪਾਇਲਟ ਨੇ ਕਿਹਾ ਹੈ ਕਿ ਸਾਰੇ ਕਸ਼ਮੀਰੀਆਂ ਨੂੰ ਮੁਲਕ ਦੇ ਹੋਰ ਨਾਗਰਿਕਾਂ ਵਾਂਗ ਬਰਾਬਰ ਦੇ ਹੱਕ ਮਿਲਣੇ ਚਾਹੀਦੇ ਹਨ। ਸੁਪਰੀਮ ਕੋਰਟ ’ਚ ਪਟੀਸ਼ਨ ਦੀ ਸੁਣਵਾਈ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਰਾ ਨੇ ਕਿਹਾ ਕਿ ਉਨ੍ਹਾਂ ਨੂੰ ਅਤੇ ਪਰਿਵਾਰ ਨੂੰ ਨਿਆਂ ਪ੍ਰਣਾਲੀ ’ਤੇ ਪੂਰਾ ਯਕੀਨ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰੀਆਂ ਨੂੰ ਮੁਲਕ ਦੇ ਹੋਰ ਨਾਗਰਿਕਾਂ ਦੇ ਬਰਾਬਰ ਅਧਿਕਾਰ ਮਿਲਣ ਵਾਲੇ ਦਿਨ ਦੀ ਉਹ ਉਡੀਕ ਕਰ ਰਹੇ ਹਨ। ਉਨ੍ਹਾਂ ਪੱਤਰਕਾਰਾਂ ਦੇ ਹੋਰ ਸਵਾਲਾਂ ਦੇ ਜਵਾਬ ਨਹੀਂ ਦਿੱਤੇ।
INDIA ਸਾਰੇ ਕਸ਼ਮੀਰੀਆਂ ਨੂੰ ਮੁਲਕ ਦੇ ਹੋਰ ਨਾਗਰਿਕਾਂ ਵਾਂਗ ਹੱਕ ਮਿਲਣ: ਸਾਰਾ