ਹੁਸ਼ਿਆਰਪੁਰ/ਸ਼ਾਮਚੁਰਾਸੀ (ਸਮਾਜ ਵੀਕਲੀ) (ਚੁੰਬਰ) – ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ਇਸ ਵਾਰ ਦਾ ਲੋਹੜੀ ਦਾ ਤਿਉਹਾਰ ਕਿਸਾਨ ਸੰਘਰਸ਼ ਨੂੰ ਸਮਰਪਿਤ ਕੀਤਾ ਗਿਆ। ਲੋਹੜੀ ਦੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਕੀਰਤਨ ਅਤੇ ਅਰਦਾਸ ਨਾਲ ਕੀਤੀ ਗਈ। ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਸੰਤ ਬਾਬਾ ਦਿਲਾਵਰ ਸਿੰਘ ਜੀ ‘ਬ੍ਰਹਮ ਜੀ’ ਨੇ ਆਸ਼ੀਰਵਾਦ ਦਿੱਤਾ।
ਪ੍ਰੋਗਰਾਮ ਦਾ ਆਰੰਭ ਸ਼ਬਦ ਕੀਰਤਨ ਤੋਂ ਬਾਅਦ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਦੇ ਨਾਲ ਹੋਇਆ। ਵਾਇਸ ਚਾਂਸਲਰ ਡਾ. ਧਰਮਜੀਤ ਸਿੰਘ ਪਰਮਾਰ ਨੇ ਸਵਾਗਤੀ ਸ਼ਬਦ ਵਿੱਚ ਲੋਹੜੀ ਦੇ ਇਤਿਹਾਸ ਨੂੰ ਦਰਸਾਉਂਦਿਆ ਕਿਹਾ ਕਿ ਲੋਹੜੀ ਦੇ ਤਿਉਹਾਰ ਦਾ ਇਤਿਹਾਸ ਹਰੇਕ ਰਾਜ ਵਿਚ ਵੱਖਰਾ ਤੇ ਵਿਸ਼ੇਸ਼ ਸਥਾਨ ਰੱਖਦਾ ਹੈ। ਇਸ ਮੌਕੇ ਉੱਘੇ ਸਮਾਜ ਸੇਵੀ ਸ. ਜਤਿੰਦਰ (ਜੇ) ਮਿਨਹਾਸ (ਕਨੇਡਾ) ਨੇ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਉਹਨਾਂ ਨੇ ਵਿਦਿਆਰਥੀਆਂ ਨੂੰ ਤਕਨੀਕੀ ਸਿਖਿਆ ਪ੍ਰਾਪਤ ਕਰਨ ਅਤੇ ਦੇਸ਼ ਦੀ ਬੇਹਤਰੀ ਲਈ ਕੰਮ ਕਰਨ ਲਈ ਪੇ੍ਰਰਿਤ ਕੀਤਾ।
ਉਹਨਾਂ ਨੇ ਮੌਜੂਦ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਰੇ ਤਿਉਹਾਰ ਸਾਡੇ ਸਾਂਝੇ ਅਤੇ ਭਾਈਚਾਰੇ ਦੇ ਪ੍ਰਤੀਕ ਹਨ। ਇਸ ਮੌਕੇ ਸ. ਮਨਜੀਤ ਸਿੰਘ ਨਿੱਝਰ (ਐੱਨ.ਆਰ.ਆਈ. ਕੌਡੀਨੇਟਰ ਪੰਜਾਬ ਸਰਕਾਰ),ਸਿੱਖ ਵਿਦਵਾਨ ਭਗਵਾਨ ਸਿੰਘ ਜੌਹਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਜਿਸ ਵਿੱਚ ਉਹਨਾਂ ਨੇ ਲੋਕ ਗੀਤ ਅਤੇ ਗੀਤ ਗਾਏ ਅਤੇ ਲੋਕ ਸਭਿਆਚਾਰ ਨੂੰ ਵਿਦਿਆਰਥੀਆਂ ਦੇ ਸਨਮੁੱਖ ਪੇਸ਼ ਕੀਤਾ। ਇਸ ਪੋ੍ਰਗਰਾਮ ਵਿੱਚ ਦੇ ਅੰਤ ਉੱਪਰ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ, ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਚੈਰੀਟੇਬਲ ਸੁਸਾਇਟੀ) ਨੇ ਸਮੁੱਚੇ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਦਿਆ ਅਤੇ ਸਮਾਜ ਸੇਵਾ ਦੇ ਕਾਰਜ ਨੂੰ ਪਵਿੱਤਰਤਾ ਸਹਿਤ ਸਮਾਜ ਦੇ ਕਲਿਆਣ ਲਈ ਚਲਾ ਰਹੀ ਹੈ।
ਇਸ ਤਿਉਹਾਰ ਸਮੇਂ ਸਾਨੂੰ ਸਾਰਿਆਂ ਨੂੰ ਸਮਾਜ ਦੇ ਭਲੇ ਲਈ ਪ੍ਰਣ ਲੈਣਾ ਚਾਹੀਦਾ ਹੈ। ਇਸ ਤਿਉਹਾਰ ਮੌਕੇ ਸ. ਗੁਰਦੀਪ ਸਿੰਘ (ਚੇਅਰਮੈਨ ਮਾਰਕਿਟ ਕਮੇਟੀ, ਆਦਮਪੁਰ), ਸ. ਪਰਮਜੀਤ ਸਿੰਘ (ਮੈਂਬਰ, ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਚੈਰੀਟੇਬਲ ਸੁਸਾਇਟੀ), ਸਮੂਹ ਮੈਂਬਰ ਸੁਸਾਇਟੀ, ਸ. ਮਨਪ੍ਰੀਤ ਸਿੰਘ, ਡਾ. ਧੀਰਜ ਸ਼ਰਮਾ (ਰਜਿਸਟਰਾਰ), ਡਾ. ਵਿਜੈ ਧੀਰ (ਡਾਇਰੈਕਟਰ ਰਿਸਰਚ ਐਂਡ ਡਿਵੈਲਪਮੈਂਟ), ਡਾ. ਇੰਦੂ ਸ਼ਰਮਾ (ਡੀਨ ਅਕੈਡਮਿਕਸ), ਡਾ. ਰਮਨਦੀਪ ਚਾਹਲ (ਕੰਟਰੋਲਰ ਐਗਜ਼ਾਮੀਨੇਸ਼ਨ), ਡਾ. ਸੀਮਾ ਗਰਗ (ਡੀਨ ਯੂ.ਆਈ. ਐੱਲ.), (ਡਾਇਰੈਕਟਰ, ਖੇਡ ਵਿਭਾਗ) ਅਤੇ ਹੋਰ ਅਧਿਆਪਕ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਮੰਚ ਸੰਚਾਲਨ ਡਾ. ਅਮਰਜੀਤ ਸਿੰਘ ਨੇ ਕੀਤਾ।ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਸਾਹਿਬਾਨ, ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।