ਸੰਗਰੂਰ (ਸਮਾਜ ਵੀਕਲੀ) (ਰਮੇਸ਼ਵਰ ਸਿੰਘ)- ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਦੀ ਕਾਰਜਕਾਰਨੀ ਦੀ ਵਿਸ਼ੇਸ਼ ਇਕੱਤਰਤਾ 9 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ ਸਹੀ 10:00 ਵਜੇ ਸਿਟੀ ਪਾਰਕ ਸੰਗਰੂਰ ਵਿਖੇ ਰੱਖੀ ਗਈ ਹੈ। ਇਸ ਇਕੱਤਰਤਾ ਵਿੱਚ ਨਵੰਬਰ ਮਹੀਨੇ ਵਿੱਚ ਕਰਵਾਏ ਜਾਣ ਵਾਲੇ ਸਭਾ ਦੇ ਅੱਠਵੇਂ ਸਾਲਾਨਾ ਸਮਾਗਮ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। ਸਭਾ ਦੇ ਪ੍ਰੈੱਸ ਸਕੱਤਰ ਅਮਨ ਜੱਖਲਾਂ ਨੇ ਦੱਸਿਆ ਕਿ ਇਸ ਮੌਕੇ ਸਭਾ ਵੱਲੋਂ ਦਿੱਤੇ ਜਾਣ ਵਾਲੇ ਸਾਲਾਨਾ ਪੁਰਸਕਾਰਾਂ ਲਈ ਸਾਹਿਤਕਾਰਾਂ ਦੇ ਨਾਵਾਂ ਦੀ ਚੋਣ ਵੀ ਕੀਤੀ ਜਾਵੇਗੀ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly