ਸਿਡਨੀ: ਭਾਰਤੀ ਦੂਤਘਰ ਅੱਗੇ ਕਿਸਾਨੀ ਅੰਦੋਲਨ ਦੇ ਹੱਕ ’ਚ ਮੁਜ਼ਾਹਰਾ

ਸਿਡਨੀ (ਸਮਾਜ ਵੀਕਲੀ) : ਇਥੇ ਅੱਜ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਅਤੇ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ। ਭਾਰਤੀ ਦੂਤਘਰ ਦੇ ਦਫ਼ਤਰ ਸਾਹਮਣੇ ਇਕੱਠੇ ਹੋਏ ਲੋਕਾਂ ਨੇ ਕਿਸਾਨਾਂ ਦੇ ਹੱਕ ਵਿੱਚ ਨਾਅਰੇ ਲਗਾਏ। ਮੁਜ਼ਾਹਰਾਕਾਰੀਆਂ ਨੇ ਭਾਰਤ ਸਰਕਾਰ ਨੂੰ ਕਰਾਰੇ ਹੱਥੀਂ ਲੈਂਦਿਆਂ ਐੱਨਡੀਏ ਦੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਨੂੰ ਕਿਸਾਨ ਤੇ ਲੋਕ ਵਿਰੋਧੀ ਕਰਾਰ ਦਿੱਤਾ।

ਬੁਲਾਰਿਆਂ ਨੇ ਕਿਹਾ ਕਿ ਉਹ ਆਪਣੇ ਵਿਚਾਰ ਭਾਰਤ ਸਰਕਾਰ ਤੱਕ ਪਹੁੰਚਾ ਰਹੇ ਹਨ ਕਿ ਉਹ ਬਿਨਾਂ ਦੇਰੀ ਦੇ ਕਿਸਾਨ ਵਿਰੋਧੀ ਕਾਨੂੰਨ ਤੁਰੰਤ ਵਾਪਸ ਲਵੇ।

Previous articleਹੈਰਿਸ ਦੀ ਟੀਮ ਵਿੱਚ ਅਹਿਮ ਅਹੁਦਿਆਂ ਉੱਤੇ ਔਰਤਾਂ ਦੀ ਨਿਯੁਕਤੀ
Next articleਕੈਲੀਫੋਰਨੀਆ ਦੇ ਪੰਜਾਬੀਆਂ ਵੱਲੋਂ ਕਿਸਾਨ ਅੰਦੋਲਨ ਦੇ ਹੱਕ ’ਚ ਰੈਲੀ ਅੱਜ