ਸਿਰਸਾ: ਕਿਸਾਨਾਂ ਵੱਲੋਂ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਘਰ ਦਾ ਘਿਰਾਓ

ਸਿਰਸਾ (ਸਮਾਜ ਵੀਕਲੀ) : ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਹਰਿਆਣਾ ਦੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਅੱਜ ਪੁਲੀਸ ਰੋਕਾਂ ਤੋੜਦੇ ਹੋਏ ਉਨ੍ਹਾਂ ਦੇ ਘਰ ਦਾ ਘਿਰਾਓ ਕਰਨ ਲਈ ਪਹੁੰਚ ਗਏ। ਕਿਸਾਨਾਂ ਵੱਲੋਂ ਅਚਨਚੇਤ ਕੀਤੇ ਗਏ ਇਸ ਐਕਸ਼ਨ ਕਾਰਨ ਪੁਲੀਸ ਨੂੰ ਭਾਜੜਾਂ ਪੈ ਗਈਆਂ। ਭਾਰੀ ਪੁਲੀਸ ਬਲ ਨੇ ਚੌਧਰੀ ਰਣਜੀਤ ਸਿੰਘ ਦੇ ਘਰ ਪਹੁੰਚ ਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਦੋ ਘੰਟਿਆਂ ਤੱਕ ਸਥਿਤੀ ਤਣਾਅਪੂਰਨ ਬਣੀ ਰਹੀ। ਇਸ ਦੌਰਾਨ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ।

Previous articleਮਨਪ੍ਰੀਤ ਵੋਹਰਾ ਆਸਟਰੇਲੀਆ ਦੇ ਹਾਈ ਕਮਿਸ਼ਨਰ ਨਿਯੁਕਤ
Next articleਭਾਸ਼ਾ ਅਤੇ ਸਭਿਆਚਾਰ ਵਿਰੋਧੀ ਤਾਕਤਾਂ ਨੂੰ ਲਾਂਭੇ ਰੱਖਣ ਦੀ ਰਾਹ ਦਿਖਾਏ ਤਮਿਲਨਾਡੂ: ਰਾਹੁਲ