ਮਾਨਸਾ (ਸਮਾਜ ਵੀਕਲੀ) (ਔਲਖ): ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਵੱਲੋਂ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਵਿਖੇ ਅਚਨਚੇਤ ਚੈਂਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਜਿਲ੍ਹਾ ਨਸ਼ਾ ਛੁਡਾਉ ਕੇਂਦਰ ਵਿਖੇ ਦਾਖਲ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਿਕਲਾਂ ਸਬੰਧੀ ਜਾਣਕਾਰੀ ਇੱਕਤਰ ਕੀਤੀ। ਉਨ੍ਹਾਂ ਇਸ ਮੌਕੇ ਦਾਖਲ ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਜ਼ਿੰਦਗੀ ਵਿੱਚ ਇੱਛਾ ਸ਼ਕਤੀ ਨੂੰ ਮਜ਼ਬੂਤ ਕਰਦੇ ਹੋਏ ਵਧੀਆਂ ਜ਼ਿੰਦਗੀ ਜਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸਿਹਤ ਬਲਾਕ ਖਿਆਲਾ ਕਲਾਂ ਅਧੀਨ ਸਿਹਤ ਬੀਮਾ ਕਾਰਡਾਂ ਅਧੀਨ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਕਰੋਨਾ ਵੈਕਸੀਨੇਸ਼ਨ ਅਤੇ ਸੈਪਲਿੰਗ ਦਾ ਟੀਚਾ ਪੂਰਾ ਕਰਨ ਦੀ ਹਦਾਇਤ ਕੀਤੀ ਗਈ। ਸਿਹਤ ਕੇਂਦਰ ਖਿਆਲਾ ਕਲਾਂ ਵਿਖੇ ਹਸਪਤਾਲ ਵਿੱਚ ਆਏ ਮਰੀਜ਼ਾਂ ਅਤੇ ਵਾਰਸਾਂ ਨਾਲ ਗੱਲਬਾਤ ਕਰਦਿਆ ਹਸਪਤਾਲ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ।
ਇਸ ਉਪਰੰਤ ਕਾਮਨ ਸਰਵਿਸ ਸੈਂਟਰ ਭੁਪਾਲ ਵਿਖੇ ਸਿਹਤ ਬੀਮਾ ਕਾਰਡ ਬਣਾਉਣ ਦੇ ਕੰਮ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਹਾਜ਼ਰ ਪਿੰਡ ਸਰਪੰਚ ਅਤੇ ਆਸ਼ਾ ਵਰਕਰ ਵੱਲੋਂ ਪਿੰਡ ਵਿੱਚ ਸੌ ਪ੍ਰਤੀਸ਼ਤ ਕਾਰਡ ਬਣਾਉਣ ਅਤੇ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਫਾਇਦਾ ਲੈਣ ਸਬੰਧੀ ਵਿਸ਼ਵਾਸ਼ ਦਿਵਾਇਆ ਗਿਆ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਣਜੀਤ ਰਾਏ ਅਤੇ ਬਲਾਕ ਐਜੂਕੇਂਟਰ ਕੇਵਲ ਸਿੰਘ ਹਾਜ਼ਰ ਸਨ।