ਮਾਨਸਾ (ਸਮਾਜ ਵੀਕਲੀ) ( ਔਲਖ ): ਪਿਛਲੇ ਦਿਨੀਂ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਕੀਤੇ ਵਿਸ਼ਾਲ ਰੋਸ ਪ੍ਰਦਰਸ਼ਨ ਵਿੱਚ ਲੲੇ ਗੲੇ ਫੈਸਲੇ ਅਨੁਸਾਰ ਅੱਜ ਵੱਖ-ਵੱਖ ਜ਼ਿਲ੍ਹਿਆਂ ਦੇ ਵੱਖ-ਵੱਖ ਬਲਾਕਾਂ ਵਿੱਚ ਸਿਹਤ ਮੁਲਾਜ਼ਮਾਂ ਵੱਲੋਂ ਕਿਸਾਨ ਵਿਰੋਧੀ ਆਰਡੀਨੈਂਸਾਂ (ਜੋ ਕਿ ਹੁਣ ਕਨੂੰਨ ਬਣ ਚੁੱਕੇ ਹਨ) ਦੀਆਂ ਕਾਪੀਆਂ ਸਾੜੀਆਂ ਗਈਆਂ।
ਇਸੇ ਲੜੀ ਤਹਿਤ ਮਾਨਸਾ ਜ਼ਿਲ੍ਹੇ ਦੇ ਤਿੰਨੇ ਬਲਾਕਾਂ ਵਿੱਚ ਖੇਤੀਬਾੜੀ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਸਿਹਤ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਆਰਡੀਨੈਂਸਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਸੰਘਰਸ ਕਮੇਟੀ ਆਗੂ ਜਗਦੀਸ਼ ਸਿੰਘ ਪੱਖੋ ਅਤੇ ਚਾਨਣ ਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸਰਕਾਰ ਧੱਕੇਸ਼ਾਹੀ ਨਾਲ ਕਿਸਾਨ ਵਿਰੋਧੀ ਬਿੱਲ ਪਾਸ ਕਰ ਰਹੀ ਹੈ ਅਤੇ ਸਿਹਤ ਮੁਲਾਜ਼ਮ ਕਿਸਾਨਾਂ ਦੇ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੇ ਹਨ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਦੇ ਕਿਸਾਨ-ਮਜਦੂਰ ਅਤੇ ਮੁਲਾਜ਼ਮ ਮਾਰੂ ਫੈਸਲਿਆਂ ਖਿਲਾਫ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਮੁਲਾਜ਼ਮ ਆਗੂ ਸ੍ਰੀ ਸੰਜੀਵ ਕੁਮਾਰ ਨੇ ਕਿਹਾ ਕਿ ਜੇਕਰ ਪਿਛਲੇ ਦਿਨੀਂ ਬਠਿੰਡਾ ਸੰਘਰਸ਼ ਵਿੱਚ ਸਿਹਤ ਮੁਲਾਜ਼ਮਾਂ ਤੇ ਦਰਜ਼ ਕੀਤੇ ਪਰਚੇ ਪੰਜਾਬ ਸਰਕਾਰ ਨੇ ਵਾਪਸ ਨਾ ਲਏ ਤਾਂ ਸਮੂਚੇ ਸਿਹਤ ਮੁਲਾਜ਼ਮ ਮੁਕੰਮਲ ਕੰਮ ਬੰਦ ਕਰ ਕੇ ਰੋਸ ਪ੍ਰਦਰਸ਼ਨ ਕਰਨਗੇ।
ਬਲਾਕ ਖਿਆਲਾ ਕਲਾਂ ਵਿਖੇ ਇਸ ਪ੍ਰਦਰਸ਼ਨ ਵਿੱਚ ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ, ਸਰਬਜੀਤ ਸਿੰਘ, ਭੋਲਾ ਸਿੰਘ, ਮਨਦੀਪ ਸਿੰਘ, ਮੱਖਣ ਸਿੰਘ ਉਭਾ,ਅਵਤਾਰ ਸਿੰਘ, ਹਰਨੈਲ ਸਿੰਘ , ਜਸਵੀਰ ਸਿੰਘ, ਬਲਜਿੰਦਰ ਸਿੰਘ ਐੱਲ ਟੀ, ਚੰਦਰਕਾੰਤ ਫਾਰਮੇਸੀ ਅਫਸਰ, ਜਗਸੀਰ ਕੌਰ, ਹਰਜੀਤ ਕੌਰ, ਸਰਬਜੀਤ ਕੌਰ ਏ ਐੱਨ ਐੱਮ, ਖੁਸਦੀਪ ਕੌਰ ਸੀ ਐਚ ਓ , ਨਰਿੰਦਰ ਸਿੰਘ ਕਲਰਕ, ਜਸਪਾਲ ਸ਼ਰਮਾ ਸੀਨੀਅਰ ਸਹਾਇਕ ਆਦਿ ਨੇ ਸਮੂਲੀਅਤ ਕੀਤੀ।
ਬਲਾਕ ਬੁਢਲਾਡਾ ਵਿਖੇ ਵੀ ਵੱਡੀ ਗਿਣਤੀ ਵਿੱਚ ਸਿਹਤ ਮੁਲਾਜ਼ਮਾਂ ਨੇ ਕਿਸਾਨਾਂ ਦੇ ਹੱਕ ਵਿੱਚ ਅਤੇ ਖੇਤੀਬਾੜੀ ਆਰਡੀਨੈਂਸਾਂ ਦੇ ਵਿਰੁੱਧ ਪ੍ਰਦਰਸ਼ਨ ਉਪਰੰਤ ਕਾਪੀਆਂ ਸਾੜੀਆਂ। ਇਸ ਮੌਕੇ ਸ੍ਰੀ ਅਮਰਜੀਤ ਸਿੰਘ ਬਲਾਕ ਪ੍ਰਧਾਨ, ਦੀ ਕਲਾਸ ਫੋਰ ਗੋਰਮਿੰਟ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਜਗਸੀਰ ਸਿੰਘ ਰਾਏਕੇ, ਹਰਕੇਸ਼ ਸਿੰਘ, ਹਰਪ੍ਰੀਤ ਸਿੰਘ, ਕ੍ਰਿਸ਼ਨ ਕੁਮਾਰ, ਮੰਗਲ ਸਿੰਘ, ਅਜੈਬ ਸਿੰਘ, ਅਮਨ ਸਿੰਘ, ਜਗਸੀਰ ਸਿੰਘ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਅਮਰੀਕ ਸਿੰਘ, ਸੋਮੀ ਰਾਮ ਆਦਿ ਹਾਜ਼ਰ ਸਨ।
ਇਸ ਤੋਂ ਇਲਾਵਾ ਬਲਾਕ ਸਰਦੂਲਗੜ੍ਹ ਵਿੱਚ ਬਲਾਕ ਪ੍ਰਧਾਨ ਨਿਰਮਲ ਸਿੰਘ ਕਣਕਵਾਲੀਆ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਸਿਹਤ ਮੁਲਾਜ਼ਮਾਂ ਨੇ ਇਸ ਪ੍ਰਦਰਸ਼ਨ ਵਿੱਚ ਸ਼ਿਰਕਤ ਕੀਤੀ।