ਸਿਹਤ ਮੁਲਾਜ਼ਮਾਂ ਵੱਲੋਂ 22 ਦੇ ਧਰਨੇ ਸਬੰਧੀ ਤਿਆਰੀਆਂ ਜ਼ੋਰਾਂ ਤੇ

ਮਾਨਸਾ (ਸਮਾਜ ਵੀਕਲੀ): ਮਲਟੀਪਰਪਜ ਹੈਲਥ ਇੰਪਲਾਈਜ਼ ਯੁਨੀਅਨ ਪੰਜਾਬ ਦੀ ਸਿਹਤ ਡਾਇਰੈਕਟਰ ਨਾਲ ਮਲਟੀਪਰਪਜ ਕੇਡਰ ਦੀਆਂ ਮੰਗਾਂ ਸਬੰਧੀ ਮੀਟਿੰਗ ਇੱਕ ਵਾਰ ਮੁਲਤਵੀ ਹੋਣ ਤੋਂ ਬਾਅਦ 14 ਸਤੰਬਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਬੁਲਾਈ ਗਈ ਪਰ ਮੀਟਿੰਗ ਵਿੱਚ ਮੰਗਾਂ ਸਬੰਧੀ ਕੋਈ ਖਾਸ ਗੱਲਬਾਤ ਨਹੀਂ ਕੀਤੀ ਗਈ । ਮਲਟੀਪਰਪਜ ਹੈਲਥ ਇੰਪਲਾਈਜ਼ ਯੁਨੀਅਨ ਦੀ ਸਟੇਟ ਕਮੇਟੀ ਨੇ ਇਸ ਮੀਟਿੰਗ ਨੂੰ ਸਿਆਸੀ ਡਰਾਮਾ ਕਰਾਰ ਦਿੰਦਿਆਂ 22 ਸਤੰਬਰ ਨੂੰ ਡਾਇਰੈਕਟਰ ਦਫ਼ਤਰ ਚੰਡੀਗੜ੍ਹ ਵਿਖੇ ਧਰਨਾ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਅੱਜ ਸਿਵਲ ਸਰਜਨ ਦਫ਼ਤਰ ਮਾਨਸਾ ਵਿਖੇ ਜਥੇਬੰਦੀ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ ਇਸ ਮੀਟਿੰਗ ਵਿੱਚ 22 ਦੇ ਧਰਨੇ ਦੀਆਂ ਤਿਆਰੀਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ।

ਇਸ ਮੌਕੇ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਧਰਨੇ ਵਿੱਚ ਸ਼ਮੂਲੀਅਤ ਕਰਨ ਲਈ ਮਾਨਸਾ ਜ਼ਿਲ੍ਹੇ ਦੀ ਮਲਟੀਪਰਪਜ ਹੈਲਥ ਇੰਪਲਾਈਜ਼ ਜਥੇਬੰਦੀ ਵੱਲੋਂ ਤਿਆਰੀਆਂ ਜ਼ੋਰਾਂ ਤੇ ਹਨ ਅਤੇ ਵੱਡੀ ਗਿਣਤੀ ਵਿੱਚ ਸਿਹਤ ਮੁਲਾਜ਼ਮ 22 ਸਤੰਬਰ ਨੂੰ ਚੰਡੀਗੜ੍ਹ ਵੱਲ ਵਹੀਰਾਂ ਘੱਤਣਗੇ। ਇਸ ਮੌਕੇ ਮੁਲਾਜ਼ਮ ਆਗੂ ਕੇਵਲ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੁਲਾਜ਼ਮ ਜਥੇਬੰਦੀਆਂ ਨੂੰ ਵੱਡੀਆਂ ਆਸਾਂ ਸਨ ਪਰ ਸਰਕਾਰ ਦੇ ਮੁਲਾਜ਼ਮ ਵਿਰੋਧੀ ਰੱਵਈਏ ਕਾਰਨ ਮੁਲਾਜ਼ਮ ਵਰਗ ਵਿੱਚ ਰੋਸ ਵੱਧਦਾ ਜਾ ਰਿਹਾ ਹੈ। ਇਸ ਮੌਕੇ ਚਾਨਣ ਦੀਪ ਸਿੰਘ, ਗੁਰਪਾਲ ਸਿੰਘ, ਮਲਕੀਤ ਸਿੰਘ, ਹਰਦੀਪ ਸਿੰਘ, ਅਜੈਬ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਤਲਵਿੰਦਰ ਸਿੰਘ, ਮਨਦੀਪ ਸਿੰਘ, ਅਮਰੀਕ ਸਿੰਘ ਅਲੀਸ਼ੇਰ,ਜਗਤਾਰ ਸਿੰਘ, ਅੰਗਰੇਜ਼ ਸਿੰਘ, ਪ੍ਰੇਮ ਸਿੰਘ ਆਦਿ ਹਾਜ਼ਰ ਸਨ।

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਫਿਜ਼ੀਕਲ ਅਧਿਆਪਕ ਨੇ ਪ੍ਰਾਪਤ ਕੀਤੇ ਦੋ ਮੈਡਲ
Next articleਏਹੁ ਹਮਾਰਾ ਜੀਵਣਾ ਹੈ -81