ਸਿੰਘੂ, ਟਿਕਰੀ ਤੇ ਗਾਜ਼ੀਪੁਰ ਬਾਰਡਰਾਂ ’ਤੇ ਕਰੋਨਾ ਦਾ ਅਸਰ ਨਾ ਦੇ ਬਰਾਬਰ: ਜਮਹੂਰੀ ਕਿਸਾਨ ਸਭਾ

ਨਵੀਂ ਦਿੱਲੀ (ਸਮਾਜ ਵੀਕਲੀ): ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਧਰਨਾ ਲਗਾ ਰਹੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਇਸ ਖ਼ਬਰ ਕਾਰਨ ਸੁੱਖ ਦਾ ਸਾਹ ਲਿਆ ਹੈ ਕਿ ਕਰੋਨਾ ਦੇ ਕੇਸ ਘੱਟ ਰਹੇ ਹਨ। ਇਹ ਕਿਹਾ ਜਾ ਰਿਹਾ ਸੀ ਕਿ ਲਾਗ ਦੇ ਮਾਮਲਿਆਂ ਕਾਰਨ ਪ੍ਰਦਰਸ਼ਨ ਸਥਾਨਾਂ ‘ਤੇ ਕਿਸਾਨਾਂ ਦੀ ਗਿਣਤੀ ਘੱਟ ਰਹੀ ਹੈ। ਹਾਲਾਂਕਿ, ਕਿਸਾਨਾਂ ਦਾ ਦਾਅਵਾ ਹੈ ਕਿ ਕਰੋਨਾ ਦਾ ਪ੍ਰਭਾਵ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦਾਂ ‘ਤੇ ਨਾ ਦੇ ਬਰਾਬਰ ਸੀ।

ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਦੀ ਗਿਣਤੀ ਘੱਟ ਨਹੀਂ ਸੀ ਸਗੋਂ ਅਸੀਂ ਆਪ ਪ੍ਰਸ਼ਾਸਨ ਦੀ ਬੇਨਤੀ ’ਤੇ ਕਿਸਾਨਾਂ ਦੀ ਗਿਣਤੀ ਘੱਟ ਰੱਖੀ। ਹਾਲੇ ਵੀ ਤਿੰਨੇ ਸਥਾਨਾਂ ’ਤੇ 60-70 ਹਜ਼ਾਰ ਦੇ ਕਰੀਬ ਪ੍ਰਦਰਸ਼ਨਕਾਰੀ ਹਨ ਤੇ ਦੋ ਦਿਨਾਂ ਵਿੱਚ ਇਹ ਗਿਣਤੀ ਇਕ ਲੱਖ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਪ੍ਰਦਰਸ਼ਨਕਾਰੀਆਂ ਵਿੱਚ ਕਰੋਨਾ ਦੇ ਲੱਛਣ ਹੋਣਗੇ ਤਾਂ ਇਸ ਬਾਰੇ ਪ੍ਰਸ਼ਾਸਨ ਨੂੰ ਜ਼ਰੂਰ ਦੱਸਿਆ ਜਾਵੇਗਾ। ਇਹ ਲੜਾਈ ਜ਼ਿੰਦਗੀਆਂ ਬਚਾਉਣ ਲਈ ਲੈ ਨਾ ਕਿ ਜ਼ਿੰਦਗੀਆਂ ਲੈਣ ਲਈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਾਈਜੀਰੀਆ ’ਚ ਟਵਿੱਟਰ ’ਤੇ ਅਣਮਿੱਥੇ ਸਮੇਂ ਲਈ ਰੋਕ
Next articleਰੋਡਵੇਜ਼ ਤੇ ਪਨਬੱਸ ਮੁਲਾਜ਼ਮਾਂ ਨੇ ਪੱਕੇ ਹੋਣ ਲਈ ਬਾਦਲ ਪਿੰਡ ’ਚ ਮਨਪ੍ਰੀਤ ਦੀ ਰਿਹਾਇਸ਼ ਅੱਗੇ ਧਰਨਾ ਲਾਇਆ