ਨਵੀਂ ਦਿੱਲੀ (ਸਮਾਜ ਵੀਕਲੀ): ਖੇਤੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਦੇ ਬੀਤੇ ਦਿਨ ਆਏ ਫ਼ੈਸਲੇ ’ਤੇ ਅਗਲੀ ਰਣਨੀਤੀ ਘੜਨ ਲਈ ਸੰਯੁਕਤ ਕਿਸਾਨ ਮੋਰਚੇ ਦੀ ਸਿੰਘੂ ਬਾਰਡਰ ’ਤੇ ਬੈਠਕ ਸ਼ੁਰੂ ਹੋ ਗਈ ਹੈ। ਅੰਦੋਲਨਕਾਰੀ ਸੰਗਠਨਾਂ ਦੀ ਸਾਂਝੀ ਜਥੇਬੰਦੀ ‘ਸੰਯੁਕਤ ਕਿਸਾਨ ਮੋਰਚਾ’ ਨੇ ਕੱਲ੍ਹ ਕਿਹਾ ਸੀ ਕਿ ਉਹ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੇ ਸਾਹਮਣੇ ਪੇਸ਼ ਨਹੀਂ ਹੋਵੇਗੀ। ਨੇਤਾਵਾਂ ਨੇ ਦੋਸ਼ ਲਾਇਆ ਸੀ ਕਿ ਇਹ ‘ਸਰਕਾਰ ਪੱਖੀ’ ਕਮੇਟੀ ਹੈ। ਕਿਸਾਨ ਜੱਥੇਬੰਦੀਆਂ ਨੇ ਕਿਹਾ ਕਿ ਉਹ ਤਿੰਨੋਂ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਤੋਂ ਘੱਟ ਕਿਸੇ ਵੀ ਚੀਜ਼ ਨੂੰ ਸਵੀਕਾਰ ਨਹੀਂ ਕਰਦੇ।
HOME ਸਿੰਘੂ ਬਾਰਡਰ: ਅਗਲੀ ਰਣਨੀਤੀ ਘੜਨ ਲਈ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਜਾਰੀ