ਹੁਸੈਨਪੁਰ (ਸਮਾਜ ਵੀਕਲੀ) ( ਕੌੜਾ )- ਪੇੰਡੂ ਗਰੀਬ ਔਰਤਾਂ ਦੇ ਸਰਵਪੱਖੀ ਵਿਕਾਸ ਦੇ ਕੰਮਾਂ ਵਿੱਚ ਰੁੱਝੀ ਸਮਾਜ ਸੇਵੀ ਸੰਸਥਾ ਬੈਪਟਿਸਟ ਚੈਰੀਟੇਬਲ ਸੁਸਾਇਟੀ ਵੱਲੋਂ ਸਵੈ ਸਹਾਈ ਗਰੁੱਪ ਦੀ ਮੰਗ ਤੇ ਪਿੰਡ ਹੁਸੈਨਪੁਰ ਵਿਖੇ ਸਰਪੰਚ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਇਕ ਮਹੀਨੇ ਲਈ ਸਿਲਾਈ ਸੈਂਟਰ ਖੋਲ੍ਹਿਆ ਗਿਆ ਸੀ । ਜਿਸ ਦੇ ਸਮਾਪਤੀ ਸਮਾਰੋਹ ਤੇ ਸਿਖਲਾਈ ਹਾਸਲ ਕਰਨ ਵਾਲੇ 35 ਪ੍ਰਤੀਭਾਗੀਆਂ ਨੂੰ ਸਰਟੀਫਿਕੇਟ ਵੰਡੇ ਗਏ।
ਇਹ ਸਮਾਰੋਹ ਬੈਪਟਿਸਟ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਜੋਗਾ ਸਿੰਘ ਅਟਵਾਲ ਦੀ ਅਗਵਾਈ ਹੇਠ ਪਿੰਡ ਹੁਸੈਨਪੁਰ ਵਿਖੇ ਕਰਵਾਇਆ ਗਿਆ ਜਿਸ ਵਿਚ ਆਰ ਸੈਟੀ ਦੇ ਡਾਇਰੈਕਟਰ ਪਰਮਜੀਤ ਸਿੰਘ ਵਿਸ਼ੇਸ਼ ਤੌਰ ਤੇ ਪੁੱਜੇ।ਸਿਲਾਈ ਕਢਾਈ ਦੀ ਟ੍ਰੇਨਿੰਗ ਲੈਣ ਵਾਲੀਆਂ ਉੱਦਮੀ ਔਰਤਾਂ ਨੂੰ ਸਰਟਫਿਕੇਟ ਵੰਡਦਿਆਂ ਜੋਗਾ ਸਿੰਘ ਅਟਵਾਲ ਨੇ ਕਿਹਾ ਕਿ ਸਿੱਖਿਆ ਮਨੁੱਖ ਦੀ ਜ਼ਿਦਗੀ ਵਿੱਚ ਮਹੱਤਵਪੂਰਨ ਰੋਲ ਅਦਾ ਕਰਦੀ ਹੈ ਇਸ ਲਈ ਅਜਿਹੇ ਮੌਕਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।
ਆਰ ਸੈਟੀ ਦੇ ਡਾਇਰੈਕਟਰ ਪਰਮਜੀਤ ਸਿੰਘ ਨੇ ਆਰ ਸੈਟੀ ਵੱਲੋ ਚਲਾਏ ਜਾਣ ਵਾਲੇ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਬਲਵਿੰਦਰ ਸਿੰਘ ਸਰਪੰਚ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਸੰਸਥਾ ਦੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਤੇ ਬਲਦੇਵ ਰਾਜ ਅਟਵਾਲ, ਮਨੀਸ਼ ਕੁਮਾਰ, ਮੈਡਮ ਇੰਦਰਜੀਤ ਕੌਰ, ਪੈਗ਼ਾਮ ਸਵੈ ਸਹਾਈ ਗਰੁੱਪ ਦੀ ਪ੍ਰਧਾਨ ਬੀਬੀ ਮੰਗਰੇਟ, ਮੈਡਮ ਜੋਤੀ ਲੋਟੀਆ, ਅਰੁਣ ਅਟਵਾਲ, ਅਸਟਿਨਾ, ਐਲਵੀਨਾ, ਆਦਿ ਹਾਜਰ ਸਨ ।