1984 ਦੇ ਸਿੱਖ ਕਤਲੇਆਮ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਸਿਹਤ ਦੀ ਜਾਂਚ ਕਰਨ ਲਈ ਦਾਇਰ ਅਰਜ਼ੀ ਸੁਪਰੀਮ ਕੋਰਟ ਨੇ ਅੱਜ ਸਵੀਕਾਰ ਕਰ ਲਈ ਹੈ ਅਤੇ ਸਿਹਤ ਦੀ ਜਾਂਚ ਏਮਜ਼ ਦੇ ਡਾਕਟਰਾਂ ਦਾ ਪੈਨਲ ਕਰੇਗਾ ਅਤੇ ਚਾਰ ਹਫ਼ਤਿਆਂ ਵਿੱਚ ਰਿਪੋਰਟ ਦੇਵੇਗਾ। ਜ਼ਿਕਰਯੋਗ ਹੈ ਕਿ ਸੱਜਣ ਕੁਮਾਰ ਨੇ ਆਪਣੀ ਸਿਹਤ ਦੇ ਅਧਾਰ ਉੱਤੇ ਆਪਣੀ ਅਰਜ਼ੀ ਉੱਤੇ ਜਲਦੀ ਸੁਣਵਾਈ ਦੀ ਮੰਗ ਕੀਤੀ ਸੀ। ਉਸਨੇ ਜ਼ਮਾਨਤ ਲਈ ਵੀ ਅਰਜ਼ੀ ਦਿੱਤੀ ਹੋਈ ਹੈ। ਸੁਪਰੀਮ ਕੋਰਟ ਦੇ ਜਸਟਿਸ ਐੱਸਐੱਸ ਬੋਬੜੇ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਹੈ ਕਿ ਉਹ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਉੰਤੇ ਸੁਣਵਾਈ ਅਗਲੇ ਸਾਲ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਕਰੇਗਾ। ਬੈਂਚ ਨੇ ਕਿਹਾ ਹੈ ਕਿ ਇਹ ਕੋਈ ਆਮ ਕੇਸ ਨਹੀਂ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਹੁਕਮ ਦੇਣ ਤੋਂ ਪਹਿਲਾਂ ਸਾਰੇ ਪੱਖਾਂ ਦੀ ਵਿਸਥਾਰ ਵਿੱਚ ਸੁਣਵਾਈ ਹੋਣੀ ਜ਼ਰੂਰੀ ਹੈ। ਅਦਾਲਤ ਨੇ ਕਿਹਾ ਕਿ ਸਾਡਾ ਨਜ਼ਰੀਆ ਹੈ ਕਿ ਪਟੀਸ਼ਨਰ ਦੀ ਸਿਹਤ ਦੀ ਜਾਂਚ ਏਮਜ਼ ਦੇ ਡਾਇਰੈਕਟਰ ਵੱਲੋਂ ਨਿਯੁਕਤ ਕੀਤੇ ਪੈਨਲ ਵੱਲੋਂ ਹੋੋਣੀ ਚਾਹੀਦੀ ਹੈ ਅਤੇ ਚਾਰ ਹਫ਼ਤਿਆਂ ਦੇ ਵਿੱਚ ਰਿਪੋਰਟ ਆਉਣੀ ਚਾਹੀਦੀ ਹੈ।
INDIA ਸਿੱਖ ਕਤਲੇਆਮ: ਸੱਜਣ ਕੁਮਾਰ ਦੀ ਸਿਹਤ ਸਬੰਧੀ ਅਰਜ਼ੀ ਸੁਪਰੀਮ ਕੋਰਟ ਵੱਲੋਂ ਸਵੀਕਾਰ