ਸਿੱਟ ਵੱਲੋਂ ਸੁਮੇਧ ਸੈਣੀ ਤੋਂ ਚਾਰ ਘੰਟੇ ਪੁੱਛਗਿਛ

ਚੰਡੀਗੜ੍ਹ, ਸਮਾਜ ਵੀਕਲੀ: ਕੋਟਕਪੂਰਾ ਗੋਲੀਕਾਂਡ ਕੇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਅੱਜ ਇਥੇ ਸਾਬਕਾ ਪੁਲੀਸ ਮੁਖੀ ਸੁਮੇਧ ਸੈਣੀ ਤੋਂ ਚਾਰ ਘੰਟੇ ਦੇ ਕਰੀਬ ਪੁੱਛ ਪੜਤਾਲ ਕੀਤੀ। ਇਸ ਗੋਲੀਕਾਂਡ ਵਿੱਚ ਦੋ ਪ੍ਰਦਰਸ਼ਨਕਾਰੀਆਂ ਦੀ ਜਾਨ ਜਾਂਦੀ ਰਹੀ ਸੀ। ਸੈਣੀ ਤੋਂ ਪੁੱਛ ਪੜਤਾਲ ਅਜਿਹੇ ਮੌਕੇ ਕੀਤੀ ਗਈ ਹੈ ਜਦੋਂ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਦਿਵਾਉਣ ਤੋਂ ਨਾਰਾਜ਼ ਕਾਂਗਰਸੀ ਆਗੂਆਂ ਨੇ ਅੱਜ ਪਾਰਟੀ ਹਾਈ ਕਮਾਂਡ ਵੱਲੋਂ ਬਣਾਈ ਕਮੇਟੀ ਅੱਗੇ ਆਪਣਾ ਪੱਖ ਰੱਖਿਆ ਹੈ। ਚੇਤੇ ਰਹੇ ਕਿ ਇਸ ਮੁੱਦੇ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪਾਰਟੀ ਆਗੂ ਨਵਜੋਤ ਸਿੰਘ ਸਿੱਧੂ ਦਰਮਿਆਨ ਸ਼ਬਦੀ ਜੰਗ ਪਹਿਲਾਂ ਹੀ ਸਿਖਰਾਂ ’ਤੇ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿੱਧੂ ਦੀਆਂ ਸਰਗਰਮੀਆਂ ’ਤੇ ਨਜ਼ਰ ਰੱਖ ਰਹੀ ਹੈ ਪੰਜਾਬ ਸਰਕਾਰ
Next articleਟਵਿੱਟਰ ਨੂੰ ਨਵੇਂ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ: ਹਾਈ ਕੋਰਟ