(ਸਮਾਜ ਵੀਕਲੀ): ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਹੈ ਕਿ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਕਾਂਗਰਸ ’ਚ ਰਹਿ ਕੇ ਪੰਜਾਬ ਦੀ ਸੇਵਾ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਸ੍ਰੀ ਸਿੱਧੂ ਪੰਜਾਬ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਅ ਕੇ ਆਗਾਮੀ ਚੋਣਾਂ ਜਿੱਤਣ ਲਈ ਕਾਂਗਰਸ ਦਾ ਮੋਹਰਾ ਤਾਂ ਹੋ ਸਕਦੇ ਹਨ ਪਰ ਕਾਂਗਰਸ ਉਨ੍ਹਾਂ ਨੂੰ ਮੁੱਖ ਮੰਤਰੀ ਕਦੇ ਨਹੀਂ ਬਣਾਵੇਗੀ।
ਉਨ੍ਹਾਂ ਕਿਹਾ ਕਿ ਜੇ ਸੱਚਮੁਚ ਸਿੱਧੂ ਸੂਬੇ ਦੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਕਾਂਗਰਸ ਤੋਂ ਬਾਹਰ ਆ ਕੇ ਪੰਜਾਬ ਦੇ ਲੋਕਾਂ ਨਾਲ ਖੜ੍ਹਨਾ ਚਾਹੀਦਾ ਹੈ। ਪੀਰ ਮੁਹੰਮਦ ਨੇ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਵਿਧਾਨ ਸਭਾ ਅਤੇ ਸੰਸਦੀ ਚੋਣਾਂ ਜਿੱਤਣ ਲਈ ਪੰਜਾਬ ਵਿੱਚ ਧਾਰਮਿਕ ਭਾਵਨਾਵਾਂ ਨਾਲ ਖੇਡਦੀ ਰਹਿੰਦੀ ਹੈ। ਉਨ੍ਹਾਂ ਸਿੱਧੂ ਦੀ ਲੰਮੀ ਚੁੱਪ ’ਤੇ ਵੀ ਸਵਾਲ ਚੁੱਕੇ।