ਗੁਹਾਟੀ (ਸਮਾਜ ਵੀਕਲੀ): ਰਾਸ਼ਟਰੀ ਸੋਇਮਸੇਵਕ ਸੰਘ ਦੇ ਪ੍ਰਮੁੱਖ ਮੋਹਨ ਭਾਗਵਤ ਨੇ ਕਿਹਾ ਹੈ ਕਿ ਸੀਏਏ ਤੇ ਐੱਨਆਰਸੀ ਦਾ ਹਿੰਦੂ-ਮੁਸਲਮਾਨ ’ਚ ਵੰਡੀਆਂ ਪਾਉਣ ਨਾਲ ਕੋਈ ਸੰਬਧ ਨਹੀਂ ਹੈ। ਇਹ ਸਭ ਸਿਆਸੀ ਲਾਹਾ ਲੈਣ ਲਈ ਇਸ ਨੂੰ ਫਿਰਕੂ ਰੰਗਤ ਦਿੱਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੀਏਏ ਨਾਲ ਕਿਸੇ ਵੀ ਮੁਸਲਮਾਨ ਨੂੰ ਕੋਈ ਦਿੱਕਤ ਨਹੀਂ ਹੋਵੇਗੀ। ਉਨ੍ਹਾਂ ਕਿ ਆਜ਼ਾਦੀ ਵੇਲੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਭਾਰਤ ਵਿੱਚ ਘੱਟਗਿਣਤੀਆਂ ਦਾ ਖਿਆਲ ਰੱਖਿਆ ਜਾਵੇਗਾ ਤੇ ਉਹ ਹੁਣ ਤੱਕ ਰੱਖਿਆ ਜਾ ਰਿਹਾ ਹੈ ਤੇ ਅੱਗੇ ਵੀ ਇੰਝ ਹੀ ਰਹੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly