ਸੀਏਏ ਵਿਰੋਧੀ ਮੁਜ਼ਾਹਰੇ ਸੰਜੋਗ ਨਹੀਂ: ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਆਪ’ ਅਤੇ ਕਾਂਗਰਸ ’ਤੇ ਸੀਏਏ ਵਿਰੋਧੀ ਰੋਸ ਪ੍ਰਦਰਸ਼ਨਾਂ ਨੂੰ ਹਵਾ ਦੇਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸੀਲਮਪੁਰ, ਜਾਮੀਆ ਨਗਰ ਅਤੇ ਸ਼ਾਹੀਨ ਬਾਗ ਵਿੱਚ ਸੀਏਏ ਵਿਰੋਧੀ ਪ੍ਰਦਰਸ਼ਨ ਸੰਜੋਗ ਨਹੀਂ ਬਲਕਿ ਰਾਸ਼ਟਰੀ ਸਦਭਾਵਨਾ ਨੂੰ ਨੁਕਸਾਨ ਪਹੁੰਚਾਉਣ ਦੇ ਸਿਆਸੀ ਮਨਸੂਬੇ ਦਾ ਹਿੱਸਾ ਹਨ। ਪੂਰਬੀ ਦਿੱਲੀ ਦੇ ਕੜਕੜਡੂਮਾ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਸ਼ਹਿਰ ਅਤੇ ਦੇਸ਼ ਲਈ ਆਪਣੀ ਸਰਕਾਰ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕਈ ਵਾਅਦੇ ਕੀਤੇ ਅਤੇ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਹੋ ਰਹੇ ਵਿਰੋਧ ਪ੍ਰਦਰਸ਼ਨਾਂ ’ਤੇ ਚਾਨਣਾ ਪਾਇਆ।
ਉਨ੍ਹਾਂ ਦੋਸ਼ ਲਾਇਆ ਕਿ ਸ਼ਹਿਰ ਵਿੱਚ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਇਤਫਾਕ ਨਹੀਂ ਬਲਕਿ ‘ਪ੍ਰਯੋਗਾਤਮਕ’ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੀ ਸੱਤਾਧਾਰੀ ‘ਆਪ’ ਅਤੇ ਕਾਂਗਰਸ ਲੋਕਾਂ ਨੂੰ ਭੜਕਾ ਰਹੇ ਹਨ ਅਤੇ ਉਨ੍ਹਾਂ ਨੂੰ ਗਲਤ ਜਾਣਕਾਰੀ ਦੇ ਰਹੇ ਹਨ। ਉਨ੍ਹਾਂ ਵੋਟਰਾਂ ਨੂੰ ਭਾਜਪਾ ਦਾ ਸਮਰਥਨ ਕਰਨ ਲਈ ਕਿਹਾ।

Previous article‘ਤੁਸੀਂ ਫਰਜ਼ੀ ਹਿੰਦੂ ਹੋ’
Next articleਜੇ ਕੇਜਰੀਵਾਲ ਅਤਿਵਾਦੀ ਹੈ ਤਾਂ ਉਸ ਨੂੰ ਜੇਲ੍ਹ ਵਿੱਚ ਸੁੱਟੋ: ਸੰਜੈ ਸਿੰਘ