ਸੀਨੀਅਰ ਵਕੀਲ ਰਾਮ ਜੇਠਮਲਾਨੀ ਦਾ ਦੇਹਾਂਤ ਅੰਤਿਮ ਸੰਸਕਾਰ ਅੱਜ ਸ਼ਾਮ

ਨਵੀਂ ਦਿੱਲੀ, ਸੀਨੀਅਰ ਵਕੀਲ ਰਾਮ ਜੇਠਮਲਾਨੀ ਦਾ ਐਤਵਾਰ ਨੂੰ ਦਿੱਲੀ ‘ਚ ਉਨ੍ਹਾਂ ਦੇ ਘਰ ‘ਚ ਦੇਹਾਂਤ ਹੋ ਗਿਆ। ਉਹ 95 ਸਾਲ ਦੇ ਸਨ। ਉਨ੍ਹਾਂ ਦੇ ਪਰਿਵਾਰ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਬਿਮਾਰ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਨੂੰ ਲੋਧੀ ਰੋਡ ਸ਼ਮਸ਼ਾਨ ਘਾਟ ‘ਤੇ ਕੀਤਾ ਜਾਵੇਗਾ। ਪੀਐੱਮ ਮੋਦੀ ਨੇ ਰਾਮ ਜੇਠਮਲਾਨੀ ਦੇ ਦੇਹਾਂਤ ‘ਤੇ ਦੁੱਖ ਜ਼ਾਹਰ ਕਰਦੇ ਹੋਏ ਕਿਹਾ ਕਿ ਦੇਸ਼ ਨੇ ਇਸ ਅਸਧਾਰਨ ਵਕੀਲ ਤੇ ਇਕ ਮਹਾਨ ਵਿਅਕਤੀ ਨੂੰ ਗੁਆ ਦਿੱਤਾ ਹੈ, ਜਿਨ੍ਹਾਂ ਨੇ ਅਦਾਲਤਾਂ ਤੇ ਸੰਸਦ ‘ਚ ਵੱਡਾ ਯੋਗਦਾਨ ਦਿੱਤਾ ਹੈ।

Previous articleਨਾਸਾ ਨੇ ਕੀਤੀ ਇਸਰੋ ਦੀ ਸ਼ਲਾਘਾ
Next articleਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਭਾਰਤੀ ਫੌਜ ਵਲੋਂ ਪਾਕਿਸਤਾਨ ਨੂੰ ਮੂੰਹ-ਤੋੜ ਜਵਾਬ