ਸੀਬੀਆਈ ਨੂੰ ਚਿਦੰਬਰਮ ਤੋਂ ਪੁੱਛਗਿੱਛ ਦੀ ਇਜਾਜ਼ਤ

ਸੀਬੀਆਈ ਨੂੰ ਏਅਰਸੈੱਲ-ਮੈਕਸਿਸ ਮਾਮਲੇ ਵਿੱਚ ਸਾਬਕਾ ਕੇਂਦਰੀ ਮੰਤਰੀ ਪੀ.ਚਿਦੰਬਰਮ ਤੋਂ ਪੁੱਛ ਪੜਤਾਲ ਕਰਨ ਦੀ ਇਜਾਜ਼ਤ ਮਿਲ ਗਈ ਹੈ। ਕੇਂਦਰੀ ਜਾਂਚ ਏਜੰਸੀ ਨੇ ਅੱਜ ਅਦਾਲਤ ਵਿੱਚ ਇਹ ਦਾਅਵਾ ਕਰਦਿਆਂ ਕਿਹਾ ਕਿ ਉਸ ਨੂੰ ਇਸ ਬਾਰੇ ਸਬੰਧਤ ਅਥਾਰਿਟੀ ਤੋਂ ਲੋੜੀਂਦੀ ਪ੍ਰਵਾਨਗੀ ਮਿਲ ਗਈ ਹੈ। ਉਧਰ ਅਦਾਲਤ ਨੇ ਚਿਦੰਬਰਮ ਤੇ ਉਨ੍ਹਾਂ ਦੇ ਪੁੱਤਰ ਕਾਰਤੀ ਨੂੰ ਗ੍ਰਿਫ਼ਤਾਰ ਕਰਨ ਤੋਂ ਦਿੱਤੀ ਛੋਟ 18 ਦਸੰਬਰ ਤਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਓ.ਪੀ.ਸੋਨੀ ਨੇ ਕੇਸ ਦੀ ਅਗਲੀ ਸੁਣਵਾਈ 18 ਦਸੰਬਰ ’ਤੇ ਪਾਉਂਦਿਆਂ ਜਾਂਚ ਏਜੰਸੀ ਨੂੰ ਤਿੰਨ ਹਫ਼ਤਿਆਂ ਦਾ ਸਮਾਂ ਦਿੰਦਿਆਂ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਹੋਰਨਾਂ ਤੋਂ ਪੁੱਛਗਿੱਛ ਲਈ ਲੋੜੀਂਦੀ ਪ੍ਰਵਾਨਗੀ ਲੈਣ ਲਈ ਕਿਹਾ ਹੈ। ਕੇਸ ਵਿੱਚ ਕੁੱਲ 18 ਜਣੇ ਮੁਲਜ਼ਮ ਵਜੋਂ ਨਾਮਜ਼ਦ ਹਨ। ਚਿਦੰਬਰਮ ਤੋਂ ਇਲਾਵਾ ਪੰਜ ਹੋਰਨਾਂ ਸਰਕਾਰੀ ਅਧਿਕਾਰੀਆਂ ਤੋਂ ਪੁੱਛਗਿੱਛ ਲਈ ਸੀਬੀਆਈ ਨੂੰ ਅਗਾਊਂ ਪ੍ਰਵਾਨਗੀ ਦੀ ਲੋੜ ਹੈ।

Previous articleਗੁਰਦੁਆਰਾ ਨਨਕਾਣਾ ਸਾਹਿਬ ਨੂੰ ਛੇਵਾਂ ਤਖ਼ਤ ਬਣਾਉਣ ਦਾ ਸੁਝਾਅ ਰੱਦ
Next articleਸਿਆਸੀ ਸ਼ਰੀਕੇ ਨੇ ਗੁਰੂ ਗੋਬਿੰਦ ਸਿੰਘ ਮਾਰਗ ਦਾ ਰਾਹ ਰੋਕਿਆ