ਨਵੀਂ ਦਿੱਲੀ (ਸਮਾਜ ਵੀਕਲੀ) : ਸੈਂਟਰਲ ਬੋਰਡ ਆਫ ਸਕੂਲ ਐਜੂਕੇਸ਼ਨ ਨੇ ਅੱਜ ਕਿਹਾ ਕਿ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ। ਕਰੋਨਾ ਮਹਾਮਾਰੀ ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਵਿਦਿਆਰਥੀ ਤੇ ਉਨ੍ਹਾਂ ਦੇ ਮਾਪਿਆਂ ਦਾ ਇੱਕ ਵਰਗ ਇਹ ਪ੍ਰੀਖਿਆ ਰੱਦ ਕਰਨ ਦੀ ਮੰਗ ਕਰ ਰਿਹਾ ਹੈ।
ਸੀਬੀਐੱਸਈ ਦੇ ਇੱਕ ਅਧਿਕਾਰੀ ਨੇ ਕਿਹਾ, ‘ਸਪੱਸ਼ਟ ਕੀਤਾ ਜਾਂਦਾ ਹੈ ਕਿ 12ਵੀਂ ਬੋਰਡ ਦੀ ਪ੍ਰੀਖਿਆ ਨੂੰ ਲੈ ਕੇ ਅਜਿਹਾ (ਰੱਦ ਕਰਨ ਸਬੰਧੀ) ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ ਜਿਸ ਬਾਰੇ ਅਨੁਮਾਨ ਲਾਏ ਜਾ ਰਹੇ ਹਨ।’ ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਕੋਈ ਫ਼ੈਸਲਾ ਲਏ ਜਾਣ ’ਤੇ ਇਸ ਸਬੰਧੀ ਅਧਿਕਾਰਤ ਤੌਰ ’ਤੇ ਜਾਣਕਾਰੀ ਦਿੱਤੀ ਜਾਵੇਗੀ। ਅਧਿਕਾਰੀ ਇਸ ਸਬੰਧੀ ਉਨ੍ਹਾਂ ਸਵਾਲਾਂ ’ਤੇ ਪ੍ਰਤੀਕਿਰਿਆ ਜ਼ਾਹਿਰ ਕਰ ਰਹੇ ਸੀ ਜਿਨ੍ਹਾਂ ’ਚ 12ਵੀਂ ਦੀ ਪ੍ਰੀਖਿਆ ਲਏ ਜਾਣ ਜਾਂ ਰੱਦ ਕੀਤੇ ਜਾਣ ਦੀ ਸੰਭਾਵਨਾ ਬਾਰੇ ਪੁੱਛਿਆ ਗਿਆ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly